ਪਾਣੀ ਦੀਆਂ ਬੂੰਦਾਂ ''ਤੇ ਥਿਰਕੀ ਮੌਨੀ ਰਾਏ, ਬੋਲਡ ਲੁੱਕ ''ਚ ਲੁੱਟ ਰਹੀ ਹੈ ਫੈਨਜ਼ ਦੇ ਦਿਲ

7/11/2018 10:42:32 AM

ਮੁੰਬਈ(ਬਿਊਰੋ)— ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਨਾਲ 'ਗੋਲਡ' ਫਿਲਮ ਦੇ ਜ਼ਰੀਏ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੀ ਅਦਾਕਾਰਾ ਮੌਨੀ ਰਾਏ ਅੱਜਕਲ ਕਾਫੀ ਚਰਚਾ 'ਚ ਹੈ। ਮੌਨੀ ਰਾਏ ਦੇ ਸਿਤਾਰੇ ਇਨ੍ਹੀਂ ਦਿਨੀਂ ਕਾਫੀ ਬੁਲੰਦ ਹਨ ਤੇ ਉਹ ਲਗਾਤਾਰ ਚਰਚਾ 'ਚ ਬਣੀ ਹੋਈ ਹੈ।
PunjabKesari
'ਨਾਗਿਨ' ਫੇਮ ਮੌਨੀ ਰਾਏ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਮੀਂਹ ਦਾ ਆਨੰਦ ਮਾਣਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਸ ਨੇ ਕਈ ਹੋਰ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।
PunjabKesari
ਇਨ੍ਹਾਂ ਤਸਵੀਰਾਂ 'ਚ ਉਸ ਨੇ ਗ੍ਰੇਅ ਰੰਗ ਦੀ ਸਾੜ੍ਹੀ ਪਾਈ ਹੈ ਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਹਾਲਾਂਕਿ ਅਜਿਹਾ ਪਹਿਲੀ ਵਾਰ ਨਹੀਂ ਹੈ ਸਗੋਂ ਇਸ ਤੋਂ ਪਹਿਲਾਂ ਵੀ ਮੌਨੀ ਰਾਏ ਕਈ ਵਾਰ ਹੌਟ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ। ਦੱਸ ਦੇਈਏ ਕਿ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। 
PunjabKesari
ਦੱਸਣਯੋਗ ਹੈ ਕਿ ਮੌਨੀ ਰਾਏ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਏਕਤਾ ਕਪੂਰ ਦੇ ਸ਼ੋਅ 'ਕਿਉਂਕਿ ਸਾਸ ਭੀ ਕਭੀ ਬਹੂ ਥੀ' ਨਾਲ ਕੀਤੀ ਸੀ ਪਰ ਉਸ ਨੂੰ ਸਭ ਤੋਂ ਜ਼ਿਆਦਾ ਪ੍ਰਸਿੱਧੀ ਟੀ. ਵੀ. ਦੇ ਚਰਚਿਤ ਸ਼ੋਅ 'ਦੇਵੋਂ ਦੇ ਦੇਵ ਮਹਾਦੇਵ' ਤੇ 'ਨਾਗਿਨ' ਨਾਲ ਮਿਲੀ।
PunjabKesari
ਇਸ ਸ਼ੋਅ 'ਚ ਮੌਨੀ ਨੇ ਸਤੀ ਦਾ ਕਿਰਦਾਰ ਨਿਭਾਇਆ ਸੀ, ਜਿਸ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਸੀ। 'ਨਾਗਿਨ' 'ਚ ਆਉਣ ਤੋਂ ਬਾਅਦ ਉਸ ਦੇ ਸਿਤਾਰੇ ਚਮਕ ਉੱਠੇ ਅਤੇ ਉਸ ਨੂੰ ਫਿਲਮਾਂ ਦੇ ਆਫਰ ਲਗਾਤਾਰ ਮਿਲਣ ਲੱਗੇ ਹਨ। ਉਹ ਅਕਸ਼ੈ ਕੁਮਾਰ ਤੋਂ ਇਲਾਵਾ ਆਲੀਆ ਭੱਟ ਅਤੇ ਰਣਬੀਰ ਕਪੂਰ ਦੀ ਫਿਲਮ 'ਬ੍ਰਹਮਾਸਤਰ' 'ਚ ਵੀ ਨਜ਼ਰ ਆਉਣ ਵਾਲੀ ਹੈ।
PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News