Movie Review : ਲੋਕਾਂ ਦੀ ਪਸੰਦ ''ਤੇ ਖਰੀ ਉਤਰ ਰਹੀ ''ਮਿਸਟਰ ਐਂਡ ਮਿਸੇਜ਼ 420 ਰਿਟਰਨਸ''

8/16/2018 1:28:28 PM

ਜਲੰਧਰ(ਬਿਊਰੋ)— ਪਾਲੀਵੁੱਡ ਇੰਡਸਟਰੀ ਦੀਆਂ ਕਿੰਨੀਆਂ ਹੀ ਫਿਲਮਾਂ ਹਨ, ਜੋ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾ ਕੇ ਬੁਰਾ ਹਾਲ ਕਰ ਦਿੰਦੀਆਂ ਹਨ। ਇਸੇ ਹੀ ਲੜੀ 'ਚ ਜੱਸੀ ਗਿੱਲ ਦੀ ਹਾਲ ਹੀ 'ਚ ਰਿਲੀਜ਼ ਹੋਈ ਪੰਜਾਬੀ ਫਿਲਮ 'ਮਿਸਟਰ ਐਂਡ ਮਿਸੇਜ਼ 420 ਰਿਟਰਨਸ' ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਆਜ਼ਾਦੀ ਦਿਵਸ ਦੇ ਖਾਸ ਮੌਕੇ 'ਤੇ ਇਹ ਫਿਲਮ ਸਿਨੇਮਾਘਰਾਂ 'ਚ ਰਿਲੀਜ਼ ਕੀਤੀ ਗਈ। ਇਸ ਫਿਲਮ ਪ੍ਰਤੀ ਲੋਕਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। 'ਮਿਸਟਰ ਐਂਡ ਮਿਸੇਜ਼ 420 ਰਿਟਰਨਸ' ਫਿਲਮ 'ਚ ਜੱਸੀ ਗਿੱਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਅਵੰਤਿਕਾ ਹੁੰਦਲ, ਪਾਇਲ ਰਾਜਪੂਤ, ਅਨੀਤਾ ਦੇਵਗਨ, ਰਣਜੀਤ ਬਾਵਾ ਆਦਿ ਮੁੱਖ ਭੂਮਿਕਾ 'ਚ ਹਨ।
ਸਿਨੇਮਾਘਰਾਂ 'ਚ ਲੱਗੀ ਭੀੜ ਇਹ ਤਾਂ ਸਾਬਿਤ ਕਰਦੀ ਹੈ ਕਿ ਫਿਲਮ ਪ੍ਰਤੀ ਲੋਕਾਂ ਦਾ ਕ੍ਰੇਜ਼ ਕਾਫੀ ਜ਼ਿਆਦਾ ਹੈ ਅਤੇ ਇਸੇ ਭੀੜ ਤੋਂ ਜਦੋਂ ਫਿਲਮ ਦੇ ਰਿਵਿਊ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਪੂਰੀ ਸਟਾਰ ਕਾਸਟ ਦੀ ਕਾਫੀ ਪ੍ਰਸ਼ੰਸਾ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਫਿਲਮ 'ਚ ਜੱਸੀ, ਕਰਮਜੀਤ ਅਤੇ ਰਣਜੀਤ ਬਾਵਾ ਦੀ ਕਾਮੇਡੀ ਨੇ ਦਰਸ਼ਕਾਂ ਨੂੰ ਕਾਫੀ ਹਸਾਇਆ ਹੈ।


ਦੱਸਣਯੋਗ ਹੈ ਕਿ ਇਸ ਦੌਰਾਨ ਲੋਕਾਂ ਦੀ ਭੀੜ ਨੇ 'ਗੈਂਟ, ਅੱਤ, ਵੈਰੀ ਨਾਈਸ, ਓਸਮ, ਗੁੱਡ, ਵਧੀਆ ਆਦਿ ਕੁਮੈਂਟਸ ਨਾਲ ਫਿਲਮ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਇਸ ਫਿਲਮ ਰਾਹੀਂ ਸਾਨੂੰ ਇਕ ਨਵਾਂ ਟੱਚ ਦੇਖਣ ਨੂੰ ਮਿਲਿਆ, ਜਿਸ 'ਚ ਰਾਜਸਥਾਨੀ ਅਤੇ ਹਰਿਆਣਵੀ ਟੱਚ ਵੀ ਦੇਖਣ ਨੂੰ ਮਿਲਿਆ, ਜੋ ਕਿ ਪੰਜਾਬੀ ਫਿਲਮ 'ਚ ਬਹੁਤ ਘੱਟ ਦੇਖਣ ਨੂੰ ਮਿਲਦਾ ਹੈ। ਦੱਸ ਦੇਈਏ ਕਿ ਇਹ ਇਕ ਪਰਿਵਾਰਿਕ ਫਿਲਮ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News