ਉਡੀਕਾਂ ਖਤਮ, 'ਨਾਢੂ ਖਾਂ' ਦਾ ਟਰੇਲਰ ਹੋਇਆ ਰਿਲੀਜ਼ (ਵੀਡੀਓ)

Wednesday, April 10, 2019 1:29 PM
ਉਡੀਕਾਂ ਖਤਮ, 'ਨਾਢੂ ਖਾਂ' ਦਾ ਟਰੇਲਰ ਹੋਇਆ ਰਿਲੀਜ਼ (ਵੀਡੀਓ)

ਜਲੰਧਰ (ਬਿਊਰੋ) : 26 ਅਪ੍ਰੈਲ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਨਾਢੂ ਖਾਂ' ਦਾ ਟਰੇਲਰ ਰਿਲੀਜ਼ ਹੋ ਚੁੱਕਾ ਹੈ। ਦੱਸ ਦਈਏ ਕਿ 'ਨਾਢੂ ਖਾਂ' ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਟਰੇਲਰ ਆਊਟ ਹੁੰਦਿਆ ਹੀ ਟਰੈਂਡਿੰਗ 'ਚ ਛਾਇਆ ਹੋਇਆ ਹੈ। ਫਿਲਮ ਦੇ ਟਰੇਲਰ 'ਚ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲਦੀ ਹੈ, ਜੋ ਦਰਸ਼ਕਾਂ ਨੂੰ ਫਿਲਮ ਨਾਢੂ ਖਾਂ ਪ੍ਰਤੀ ਉਤਸ਼ਾਹਿਤ ਕਰਦੀ ਹੈ। ਇਸ ਤੋਂ ਇਲਾਵਾ ਟਰੇਲਰ ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਦੀ ਸ਼ਾਨਦਾਰ ਕੈਮਿਸਟਰੀ ਵੀ ਦੇਖਣ ਨੂੰ ਮਿਲ ਰਹੀ ਹੈ।

   ਪੰਜਾਬੀ ਫਿਲਮ ਨਾਢੂ ਖਾਂ ਦਾ ਟਰੇਲਰ (ਵੀਡੀਓ) — 


ਦੱਸਣਯੋਗ ਹੈ ਕਿ ਫਿਲਮ 'ਨਾਢੂ ਖਾਂ' 'ਚ ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਤੋਂ ਇਲਾਵਾ ਬੀ. ਐੱਨ. ਸ਼ਰਮਾ, ਗੁਰਚੇਤ ਚਿੱਤਰਕਾਰ, ਹੋਬੀ ਧਾਲੀਵਾਲ, ਪ੍ਰਕਾਸ਼ ਗਾਧੂ, ਮਹਾਂਵੀਰ ਭੁੱਲਰ, ਹਰਿੰਦਰ ਭੁੱਲਰ, ਗੁਰਪ੍ਰੀਤ ਕੌਰ ਭੰਗੂ, ਸਤਿੰਦਰ ਕੌਰ, ਮਾਸਟਰ ਅੰਸ਼, ਰਾਜ ਧਾਲੀਵਾਲ, ਸੀਮਾ ਕੋਸ਼ਲ, ਬੋਬੀ ਖਹਿਰਾ, ਚਾਚਾ ਬਿਸ਼ਨਾ, ਬਲਵਿੰਦਰ, ਰਾਜ ਜੋਸ਼ੀ, ਬਲਵੀਰ ਬੋਪਾਰਾਏ, ਸਿੰਘ ਬੇਲੀ, ਮਲਕੀਤ ਰੋਣੀ ਆਦਿ ਮੁੱਖ ਭੂਮਿਕਾ 'ਚ ਹਨ। 'ਨਾਢੂ ਖਾਂ' ਦੇ ਨਿਰਮਾਤਾ ਹਰਪ੍ਰੀਤ ਸਿੰਘ ਦੇਵਗਨ, ਰਾਕੇਸ਼ ਦਹੀਆ ਅਤੇ ਆਚੰਤ ਗੋਇਲ ਹਨ ਅਤੇ ਫਿਲਮ ਦੀ ਕਹਾਣੀ ਸੁਖਵਿੰਦਰ ਸਿੰਘ ਬੱਬਲ ਵਲੋਂ ਲਿਖੀ ਗਈ ਹੈ। 


Edited By

Sunita

Sunita is news editor at Jagbani

Read More