''ਨਾਢੂ ਖਾਂ'' ਦੇ ਟਰੇਲਰ ਨੂੰ ਮਿਲਿਆ ਭਰਵਾਂ ਹੁੰਗਾਰਾ (ਵੀਡੀਓ)

Thursday, April 11, 2019 5:29 PM
''ਨਾਢੂ ਖਾਂ'' ਦੇ ਟਰੇਲਰ ਨੂੰ ਮਿਲਿਆ ਭਰਵਾਂ ਹੁੰਗਾਰਾ (ਵੀਡੀਓ)

ਜਲੰਧਰ (ਬਿਊਰੋ) : ਹਾਲ ਹੀ 'ਚ ਰਿਲੀਜ਼ ਕੀਤੇ ਗਏ ਪੰਜਾਬੀ ਫਿਲਮ 'ਨਾਢੂ ਖਾਂ' ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 'ਵਾਈਟ ਹਿੱਲ ਮਿਊਜ਼ਿਕ' ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋਏ ਇਸ ਟਰੇਲਰ ਨੂੰ ਹੁਣ ਤੱਕ 2 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਸਟਾਰਰ ਇਸ ਫਿਲਮ ਨੂੰ ਇਮਰਾਨ ਸ਼ੇਖ ਨੇ ਡਾਇਰੈਕਟ ਕੀਤਾ ਹੈ। ਫਿਲਮ ਕਹਾਣੀ ਸੁਖਜਿੰਦਰ ਸਿੰਘ ਬੱਬਲ ਦੀ ਲਿਖੀ ਹੈ।

'ਨਾਢੂ ਖਾਂ' ਇਕ ਪੀਰੀਅਡ ਫਿਲਮ ਹੈ। ਇਸ 'ਚ ਪੁਰਾਣੇ ਪੰਜਾਬ ਦੀ ਗੱਲ ਕੀਤੀ ਗਈ ਹੈ। ਫਿਲਮ ਪਰਿਵਾਰਕ ਡਰਾਮਾ ਹੈ ਤੇ ਇਸ 'ਚ ਸਿਚੂਏਸ਼ਨਲ ਕਾਮੇਡੀ ਵੀ ਹੈ। ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਤੋਂ ਇਲਾਵਾ ਫਿਲਮ 'ਚ ਬੀ. ਐੱਨ. ਸ਼ਰਮਾ, ਹੋਬੀ ਧਾਲੀਵਾਲ, ਬਨਿੰਦਰ ਬੰਨੀ, ਮਲਕੀਤ ਰੌਣੀ, ਰੁਪਿੰਦਰ ਰੂਪੀ, ਗੁਰਪ੍ਰੀਤ ਕੌਰ ਭੰਗੂ, ਗੁਰਚੇਤ ਚਿੱਤਰਕਾਰ, ਸਿਮਰਨ ਢੀਂਡਸਾ, ਪ੍ਰਕਾਸ਼ ਗਾਧੂ, ਮਹਾਬੀਰ ਭੁੱਲਰ, ਰਾਜ ਧਾਲੀਵਾਲ, ਸਤਵਿੰਦਰ ਕੌਰ, ਸੀਮਾ ਕੌਸ਼ਲ, ਅੰਸ਼ ਤੇਜਪਾਲ ਤੇ ਚਾਚਾ ਬਿਸ਼ਨਾ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਲਾਊਡ ਰੌਰ ਫਿਲਮਜ਼ ਤੇ ਮਿਊੂਜ਼ਿਕ ਟਾਈਮ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ 'ਨਾਢੂ ਖਾਂ' ਫਿਲਮ 26 ਅਪ੍ਰੈਲ ਨੂੰ ਰਿਲੀਜ਼ ਕੀਤੀ ਜਾਵੇਗੀ। ਇਸ ਫਿਲਮ ਨੂੰ ਹਰਪ੍ਰੀਤ ਸਿੰਘ ਦੇਵਗਨ, ਅਚਿੰਤ ਗੋਇਲ ਤੇ ਰਾਕੇਸ਼ ਦਾਹੀਆ ਨੇ ਪ੍ਰੋਡਿਊਸ ਕੀਤਾ ਹੈ।


Edited By

Rahul Singh

Rahul Singh is news editor at Jagbani

Read More