'ਹਵਾਈ ਬੀਚ' 'ਤੇ ਇਸ ਅੰਦਾਜ਼ 'ਚ ਦਿਸੀ ਨੀਰੂ ਬਾਜਵਾ, ਤਸਵੀਰਾਂ ਵਾਇਰਲ

Monday, February 11, 2019 9:20 AM

ਜਲੰਧਰ (ਬਿਊਰੋ) — ਪਾਲੀਵੁੱਡ ਫਿਲਮ ਇੰਡਸਟਰੀ ਦੀ ਕੁਈਨ ਨੀਰੂ ਬਾਜਵਾ ਆਪਣੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾ ਰਹੀ ਹੈ। ਨੀਰੂ ਬਾਜਵਾ ਨੇ ਸਾਲ 2015  'ਚ ਫਿਲਮ ਪ੍ਰੋਡਿਊਸਰ ਹੈਰੀ ਜਵੰਦਾ ਨਾਲ ਵਿਆਹ ਕਰਵਾਇਆ ਸੀ। ਨੀਰੂ ਬਾਜਵਾ ਆਪਣੀ ਵਿਆਹ ਦੀ ਵਰ੍ਹੇਗੰਢ ਹਵਾਈ ਬੀਚ 'ਤੇ ਮਨਾ ਰਹੀ ਹੈ।

PunjabKesari

ਦਰਅਸਲ ਨੀਰੂ ਬਾਜਵਾ ਨੇ ਆਪਣੇ ਇਸ ਵੈਕਸ਼ਨ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਟੀ ਨਾਲ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਧੀ ਵੀ ਨਾਲ ਹੀ ਸੀ।

PunjabKesari
ਦੱਸਣਯੋਗ ਹੈ ਕਿ ਕਿ ਨੀਰੂ ਤੇ ਹੈਰੀ ਦਾ ਵਿਆਹ 8 ਫਰਵਰੀ 2015 'ਚ ਹੋਇਆ ਸੀ। ਇਹ ਜੋੜੀ ਅਕਸਰ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਇਨ੍ਹਾਂ ਤਸਵੀਰਾਂ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਦੋਵੇਂ ਆਪਣੀ ਜ਼ਿੰਦਗੀ 'ਚ ਕਿੰਨੇ ਖੁਸ਼ ਹਨ।

PunjabKesari

ਨੀਰੂ ਬਾਜਵਾ ਦੀ ਕੁਝ ਦਿਨ ਪਹਿਲਾਂ ਹੀ ਪੰਜਾਬੀ ਫਿਲਮ 'ਉੜਾ ਆੜਾ' ਰਿਲੀਜ਼ ਹੋਈ ਸੀ। ਇਸ ਫਿਲਮ ਨੂੰ ਬਾਕਸ ਆਫਿਸ 'ਤੇ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨੀਰੂ ਬਾਜਵਾ ਦੀ ਅਗਲੀ ਫਿਲਮ 'ਮੁੰਡਾ ਹੀ ਚਾਹੀਦਾ' ਹੈ, ਜੋ ਬਹੁਤ ਜਲਦ ਸਕ੍ਰੀਨ 'ਤੇ ਨਜ਼ਰ ਆਉਣ ਵਾਲੀ ਹੈ।

PunjabKesari


Edited By

Sunita

Sunita is news editor at Jagbani

Read More