ਗਿੱਪੀ ਗਰੇਵਾਲ ਦੀ ਇਸ ਫਿਲਮ ਰਾਹੀਂ ਨੇਹਾ ਸ਼ਰਮਾ ਕਰੇਗੀ ਪਾਲੀਵੁੱਡ 'ਚ ਡੈਬਿਊ

Thursday, August 1, 2019 10:36 AM
ਗਿੱਪੀ ਗਰੇਵਾਲ ਦੀ ਇਸ ਫਿਲਮ ਰਾਹੀਂ ਨੇਹਾ ਸ਼ਰਮਾ ਕਰੇਗੀ ਪਾਲੀਵੁੱਡ 'ਚ ਡੈਬਿਊ

ਜਲੰਧਰ (ਬਿਊਰੋ) : ਪੰਜਾਬੀ ਫਿਲਮ 'ਅਰਦਾਸ ਕਰਾਂ' ਦੀ ਅਪਾਰ ਸਫਲਤਾ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ 'ਚ ਰੁੱਝ ਚੁੱਕੇ ਹਨ। ਜੀ ਹਾਂ, ਗਿੱਪੀ ਗਰੇਵਾਲ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਰਪ੍ਰਾਈਜ਼ ਦਿੰਦੇ ਹੋਏ ਆਪਣੀ ਨਵੀਂ ਫਿਲਮ ਦੀ ਅਨਾਊਂਸਮੈਂਟ ਕੀਤੀ ਹੈ, ਜਿਸ ਦੀ ਸ਼ੂਟਿੰਗ ਦੀ ਇਕ ਤਸਵੀਰ ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਸ਼ੇਅਰ ਕੀਤੀ ਹੈ।

 

ਇਸ ਫਿਲਮ ਦਾ ਟਾਈਟਲ ਹਾਲੇ ਤੱਕ ਫਾਈਨਲ ਨਹੀਂ ਕੀਤਾ ਗਿਆ। ਦੱਸ ਦਈਏ ਕਿ ਇਸ ਫਿਲਮ 'ਚ ਗਿੱਪੀ ਗਰੇਵਾਲ ਨਾਲ ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਨਜ਼ਰ ਆਵੇਗੀ। ਇਸ ਫਿਲਮ ਦਾ ਨਿਰਦੇਸ਼ਨ ਰਾਕੇਸ਼ ਮਹਿਤਾ ਕਰ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਇਨ੍ਹੀਂ ਦਿਨੀਂ ਚੰਡੀਗੜ੍ਹ 'ਚ ਚੱਲ ਰਹੀ ਹੈ।

 

 
 
 
 
 
 
 
 
 
 
 
 
 
 

With Neha sharma

A post shared by Bally Singh (@bally.singh.9083477) on Jul 29, 2019 at 5:11am PDT

ਖਬਰਾਂ ਦੀ ਮੰਨੀਏ ਤਾਂ ਇਸ ਫਿਲਮ 'ਚ ਗਿੱਪੀ ਗਰੇਵਾਲ ਤੇ ਨੇਹਾ ਸ਼ਰਮਾ ਨਾਲ ਕਈ ਹੋਰ ਨਾਮੀ ਕਲਾਕਾਰ ਅਹਿਮ ਭੂਮਿਕਾ ਨਜ਼ਰ ਆਉਣਗੇ। ਅਦਾਕਾਰਾ ਨੇਹਾ ਸ਼ਰਮਾ ਦੀ ਗੱਲ ਕਰੀਏ ਤਾਂ ਉਹ ਗਿੱਪੀ ਗਰੇਵਾਲ ਦੀ ਇਸ ਫਿਲਮ ਰਾਹੀਂ ਪਾਲੀਵੁੱਡ 'ਚ ਕਦਮ ਰੱਖਣ ਜਾ ਰਹੀ ਹੈ। ਨੇਹਾ ਨੇ ਇਸ ਤੋਂ ਪਹਿਲਾਂ ਬਾਲੀਵੁੱਡ ਦੀਆਂ ਕਈ ਫਿਲਮਾਂ ਕੰਮ ਕੀਤਾ ਹੈ।

 

 
 
 
 
 
 
 
 
 
 
 
 
 
 

New movie

A post shared by Bally Singh (@bally.singh.9083477) on Jul 29, 2019 at 5:09am PDT

Related image


Edited By

Sunita

Sunita is news editor at Jagbani

Read More