ਖੂਬਸੂਰਤ ਲੁੱਕ ''ਚ ਮੁੜ ਦਿਸੀ ਨਿਆ ਸ਼ਰਮਾ, ਤਸਵੀਰਾਂ ਵਾਇਰਲ
11/11/2018 1:54:18 PM
ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਹੌਟ ਅਦਾਕਾਰਾ ਨਿਆ ਸ਼ਰਮਾ ਨੂੰ ਕਲਰਸ ਦੇ ਟੀ. ਵੀ. ਸ਼ੋਅ 'ਇਸ਼ਕ ਮੇਂ ਮਰ ਜਾਂਵਾ' 'ਚ ਦੇਖਿਆ ਜਾ ਰਿਹਾ ਹੈ। ਟੀ. ਵੀ. ਦੀ ਪ੍ਰਸਿੱਧ ਅਦਾਕਾਰਾ ਨਿਆ ਸ਼ਰਮਾ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ।
ਦੱਸ ਦੇਈਏ ਕਿ ਨਿਆ ਅੱਜਕਲ ਮੌਰੀਸ਼ਸ 'ਚ ਫੁਰਸਤ ਦੇ ਪਲ ਬਿਤਾ ਰਹੀ ਹੈ। ਆਪਣੇ ਬਿਜ਼ੀ ਸ਼ੈਡਿਊਲ 'ਚੋਂ ਸਮਾਂ ਕੁਝ ਉਹ ਵਿਦੇਸ਼ 'ਚ ਛੁੱਟੀਆਂ ਮਨਾ ਰਹੀ ਹੈ, ਜਿਸ ਦੀਆਂ ਕੁਝ ਤਸਵੀਰਾਂ ਨਿਆ ਨੇ ਆਪਣੇ ਸੋਸ਼ਲ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਖੂਬਸੂਰਤ ਤੇ ਸਟਾਈਲਿਸ਼ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਆ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।
ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨੀਂ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫੀ ਜ਼ਿਆਦਾ ਹੈ। ਉਸ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਨਾਲ ਕੀਤੀ ਸੀ।
ਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ