Teaser Out : ਹੰਬਲ ਮਿਊਜ਼ਿਕ ਦੇ ਬੈਨਰ ਹੇਠ 20 ਨਵੰਬਰ ਨੂੰ ਰਿਲੀਜ਼ ਹੋਵੇਗਾ ਨਿਮਰਤ ਦਾ ''ਡਿਜ਼ਾਈਨਰ'' ਗੀਤ

11/16/2017 2:33:33 PM

ਜਲੰਧਰ (ਬਿਊਰੋ)— ਨਿਮਰਤ ਖਹਿਰਾ ਦੇ ਅਗਾਮੀ ਰਿਲੀਜ਼ ਹੋਣ ਵਾਲੇ ਗੀਤ 'ਡਿਜ਼ਾਈਨਰ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਟੀਜ਼ਰ ਹੰਬਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਹੋਇਆ ਹੈ ਤੇ ਗੀਤ ਵੀ 20 ਨਵੰਬਰ ਨੂੰ ਹੰਬਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਹੋਵੇਗਾ। ਟੀਜ਼ਰ 'ਚ ਨਿਮਰਤ ਖਹਿਰਾ ਦਾ ਅਰਬਨ ਸਟਾਈਲ ਦੇਖਣ ਨੂੰ ਮਿਲ ਰਿਹਾ ਹੈ।

ਗੀਤ ਨੂੰ ਹੈਪੀ ਰਾਏਕੋਟੀ ਨੇ ਲਿਖਿਆ ਹੈ ਤੇ ਇਸ ਦਾ ਸੰਗੀਤ ਦੀਪ ਜੰਡੂ ਨੇ ਦਿੱਤਾ ਹੈ। 'ਡਿਜ਼ਾਈਨਰ' ਦੀ ਵੀਡੀਓ ਪ੍ਰਸਿੱਧ ਡਾਇਰੈਕਟਰ ਬਲਜੀਤ ਸਿੰਘ ਦਿਓ ਨੇ ਬਣਾਈ ਹੈ, ਜਿਹੜੀ ਟੀਜ਼ਰ 'ਚ ਵੀ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ। ਹੁਣ ਇੰਤਜ਼ਾਰ ਹੈ ਤਾਂ ਗੀਤ ਦੇ ਰਿਲੀਜ਼ ਹੋਣ ਦਾ, ਜੋ ਉਮੀਦ ਕਰਦੇ ਹਾਂ ਕਿ ਲੋਕਾਂ ਨੂੰ ਬੇਹੱਦ ਪਸੰਦ ਆਵੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News