B'Day Spl : ਨਿਸ਼ਾ ਬਾਨੋ ਨੂੰ ਇਸ ਅਦਾਕਾਰ ਨੇ ਬਣਾਇਆ ਇੰਡਸਟਰੀ ਦੀ ਰਾਣੀ

6/26/2019 1:00:59 PM

ਜਲੰਧਰ (ਬਿਊਰੋ) — ਇਨ੍ਹੀਂ ਦਿਨੀਂ ਨਿਸ਼ਾ ਬਾਨੋ ਪੰਜਾਬੀ ਫਿਲਮ ਇੰਡਸਟਰੀ 'ਚ ਪੂਰੀ ਤਰ੍ਹਾਂ ਛਾਈ ਹੋਈ ਹੈ। ਇਕ ਤੋਂ ਬਾਅਦ ਇਕ ਫਿਲਮ 'ਚ ਨਜ਼ਰ ਆਉਣ ਵਾਲੀ ਅਦਾਕਾਰਾ ਨਿਸ਼ਾ ਬਾਨੋ ਅੱਜ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਉਨ੍ਹਾਂ ਦਾ ਜਨਮ ਮਾਨਸਾ 'ਚ ਹੋਇਆ। ਕੁਝ ਘੰਟੇ ਪਹਿਲਾਂ ਹੀ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਕੇਕ ਕੱਟਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਨਿਸ਼ਾ ਬਾਨੋ ਨੇ ਕੈਪਸ਼ਨ 'ਚ ਲਿਖਿਆ, 'Happy birthday to me'।

 

 
 
 
 
 
 
 
 
 
 
 
 
 
 

Happy birthday to me 🥳🥳🥳

A post shared by Nisha Bano (@nishabano) on Jun 25, 2019 at 7:33pm PDT

ਬਹੁਮੁਖੀ ਪ੍ਰਤਿਭਾ ਦੀ ਧਨੀ ਹੈ ਨਿਸ਼ਾ ਬਾਨੋ
ਦੱਸ ਦਈਏ ਕਿ ਨਿਸ਼ਾ ਬਾਨੋ ਇਕ ਅਜਿਹੀ ਕਲਾਕਾਰ ਹੈ, ਜੋ ਬਹੁਮੁਖੀ ਪ੍ਰਤਿਭਾ ਦੀ ਧਨੀ ਹੈ। ਨਿਸ਼ਾ ਬਾਨੋ ਮਾਨਸਾ ਦੀ ਰਹਿਣ ਵਾਲੀ ਹੈ ਅਤੇ ਇਕ ਵਧੀਆ ਅਦਾਕਾਰਾ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਗਾਉਣ ਦਾ ਵੀ ਸ਼ੌਂਕ ਹੈ। ਮਾਨਸਾ ਦੀ ਰਹਿਣ ਵਾਲੀ ਨਿਸ਼ਾ ਬਾਨੋ ਨੇ ਵੱਖ-ਵੱਖ ਫਿਲਮਾਂ 'ਚ ਵੱਖ-ਵੱਖ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਹੁਣ ਤੱਕ ਉਨ੍ਹਾਂ ਦੀਆਂ ਕਈ ਫਿਲਮਾਂ ਆ ਚੁੱਕੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ ਹੈ।

PunjabKesari

ਕਾਮਯਾਬੀ ਪਿੱਛੇ ਹੈ ਕਰਮਜੀਤ ਅਨਮੋਲ ਦਾ ਵੱਡਾ ਹੱਥ 
ਜੇ ਗੱਲ ਕਰੀਏ ਨਿਸ਼ਾ ਬਾਨੋ ਦੀ ਕਾਮਯਾਬੀ ਦੀ ਤਾਂ ਕਰਮਜੀਤ ਅਨਮੋਲ ਦਾ ਵੀ ਉਨ੍ਹਾਂ ਦੀ ਕਾਮਯਾਬੀ 'ਚ ਵੱਡਾ ਹੱਥ ਰਿਹਾ ਹੈ। ਦੱਸ ਦਈਏ ਕਿ ਨਿਸ਼ਾ ਬਾਨੋ ਪਾਲੀਵੁੱਡ ਦੀ ਅਜਿਹੀ ਅਦਾਕਾਰਾ ਹੈ, ਜਿਨ੍ਹਾਂ ਨੇ ਵੱਖ-ਵੱਖ ਤਰ੍ਹਾਂ ਦੇ ਚੁਣੌਤੀਪੂਰਨ ਕਿਰਦਾਰ ਨਿਭਾਅ ਕੇ ਫਿਲਮ ਇੰਡਸਟਰੀ 'ਚ ਸ਼ੌਹਰਤ ਹਾਸਲ ਕੀਤੀ ਹੈ।

PunjabKesari

ਬਿਨੂੰ ਢਿੱਲੋਂ ਕਮੇਡੀ ਗਰੁੱਪ ਨਾਲ ਜੁੜੀ ਹੈ ਨਿਸ਼ਾ ਬਾਨੋ 
ਨਿਸ਼ਾ ਬਾਨੋ ਨੂੰ ਸਿਰਫ ਅਦਾਕਾਰੀ ਦਾ ਹੀ ਸ਼ੌਕ ਨਹੀਂ ਹੈ ਸਗੋਂ ਉਨ੍ਹਾਂ ਨੂੰ ਗਾਇਕੀ 'ਚ ਵੀ ਬੇਹੱਦ ਦਿਲਚਸਪੀ ਹੈ। ਦੱਸ ਦਈਏ ਨਿਸ਼ਾ ਬਾਨੋ ਬਿਨੂੰ ਢਿੱਲੋਂ ਕਮੇਡੀ ਗਰੁੱਪ ਨਾਲ ਵੀ ਜੁੜੇ ਹੋਏ ਹਨ। ਉਨ੍ਹਾਂ ਨੇ ਬਿੰਨੂ ਢਿੱਲੋਂ ਨਾਲ ਦੇਸ਼ ਹੀ ਨਹੀਂ ਵਿਦੇਸ਼ਾਂ 'ਚ ਵੀ ਸਟੇਜ 'ਤੇ ਪਰਫਾਰਮ ਕੀਤਾ ਹੈ। ਉਨ੍ਹਾਂ ਨੇ ਆਸਟ੍ਰੇਲੀਆ ਨਿਊਜ਼ੀਲੈਂਡ ਸਮੇਤ ਕਈ ਦੇਸ਼ਾਂ 'ਚ ਬਿੰਨੂ ਢਿੱਲੋਂ ਨਾਲ ਪਰਫਾਰਮ ਕੀਤਾ ਅਤੇ ਕਈ ਫਿਲਮਾਂ 'ਚ ਕਿਰਦਾਰ ਨਿਭਾਏ। 

PunjabKesari

ਸ਼ੁਰੂ ਤੋਂ ਹੀ ਸੱਭਿਆਚਾਰਕ ਗਤੀਵਿਧੀਆਂ 'ਚ ਰਹਿੰਦੇ ਸਨ ਸਰਗਰਮ
ਨਿਸ਼ਾ ਬਾਨੋ ਨੇ ਆਪਣੀ ਸਕੂਲੀ ਪੜ੍ਹਾਈ ਯੋਗੇਸ਼ ਮੈਮੋਮੀਰਅਲ ਪਬਲਿਕ ਸਕੂਲ ਮਾਨਸਾ ਤੋਂ ਪੂਰੀ ਕੀਤੀ। ਨਿਸ਼ਾ ਬਾਨੋ ਸ਼ੁਰੂ ਤੋਂ ਹੀ ਸੱਭਿਆਚਾਰਕ ਗਤੀਵਿਧੀਆਂ 'ਚ ਭਾਗ ਲੈਂਦੇ ਹੁੰਦੇ ਸਨ ਅਤੇ ਸਕੂਲ ਸਮੇਂ ਦੌਰਾਨ ਹੀ ਗਿੱਧਾ ਅਤੇ ਹੋਰ ਸਰਗਰਮੀਆਂ 'ਚ ਭਾਗ ਲੈ ਕੇ ਆਪਣੇ ਹੁਨਰ ਦਾ ਪ੍ਰਗਟਾਵਾ ਕਰਦੇ ਰਹਿੰਦੇ ਸਨ।

PunjabKesari

ਸਕੂਲ ਦੀ ਪੜ੍ਹਾਈ ਕਰਨ ਤੋਂ ਬਾਅਦ ਉਨ੍ਹਾਂ ਨੇ ਐੱਸ. ਡੀ. ਕਾਲਜ ਮਾਨਸਾ 'ਚ ਦਾਖਲਾ ਲਿਆ। ਕਾਲਜ ਦੇ ਸਮੇਂ 'ਚ ਹੀ ਉਨ੍ਹਾਂ ਨੇ ਗਿੱਧੇ 'ਚ ਕਈ ਇਨਾਮ ਆਪਣੇ ਕਾਲਜ ਨੂੰ ਦਿਵਾਏ ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਯੁਵਕ ਮੇਲਿਆਂ 'ਚ ਵੀ ਭਾਗ ਲਿਆ।

PunjabKesari

ਨਿੱਜੀ ਚੈਨਲ ਤੋਂ ਕੀਤੀ ਐਕਟਿੰਗ ਕਰੀਅਰ ਦੀ ਸ਼ੁਰੂਆਤ
ਨਿਸ਼ਾ ਬਾਨੋ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਇਕ ਨਿੱਜੀ ਚੈਨਲ 'ਤੇ ਆਉਣ ਵਾਲੇ ਸ਼ੋਅ 'ਹੱਸਦੇ ਹਸਾਉਂਦੇ ਰਹੋ' ਤੋਂ ਕੀਤੀ ਸੀ। ਨਿਸ਼ਾ ਬਾਨੋ ਨੇ ਗਾਇਕੀ ਦੇ ਗੁਰ ਕਰਮਜੀਤ ਅਨਮੋਲ ਤੋਂ ਹੀ ਸਿੱਖੇ ਸਨ। ਐਕਟਿੰਗ 'ਚ ਵੀ ਕਰਮਜੀਤ ਅਨਮੋਲ ਨੇ ਕਾਫੀ ਮਦਦ ਕੀਤੀ।

PunjabKesari

ਪਹਿਲਾ ਸ਼ੋਅ ਦੂਰਦਰਸ਼ਨ 'ਤੇ ਕਰਮਜੀਤ ਅਨਮੋਲ ਅਤੇ ਨਿਸ਼ਾ ਬਾਨੋ ਨੇ ਪਰਫਾਰਮ ਕੀਤਾ ਸੀ, ਜੋ ਕਿ ਸੁਦੇਸ਼ ਕੁਮਾਰੀ ਨੇ ਗਾਇਆ ਸੀ। ਵਿਸਾਖੀ 'ਤੇ 'ਹਾੜੀ ਸਾਉਣੀ ਗਾਇਆ' ਨਿਸ਼ਾ ਬਾਨੋ ਨੂੰ ਆਪਣਾ ਗੀਤ ਬਹੁਤ ਪਿਆਰਾ ਲੱਗਦਾ ਹੈ। 

PunjabKesari

ਦੇ ਚੁੱਕੇ ਹਨ ਕਈ ਹਿੱਟ ਫਿਲਮਾਂ
ਨਿਸ਼ਾ ਬਾਨੋ 'ਜੱਟ ਐਂਡ ਜੂਲੀਅਟ', 'ਜੱਟ ਏਅਰਵੇਜ਼', 'ਨਿੱਕਾ ਜ਼ੈਲਦਾਰ', 'ਮੈਂ ਤੇਰੀ ਤੂੰ ਮੇਰਾ', 'ਬਾਜ਼' ਅਤੇ 'ਫਤਿਹ' ਵਰਗੀਆਂ ਕਈ ਫਿਲਮਾਂ 'ਚ ਕੰਮ ਕਰ ਚੁੱਕੀ ਹੈ। 'ਨਿੱਕਾ ਜ਼ੈਲਦਾਰ' 'ਚ ਉਨ੍ਹਾਂ ਵੱਲੋਂ ਨਿਭਾਏ ਗਏ 'ਸ਼ਾਂਤੀ' ਦੇ ਕਿਰਦਾਰ ਨੂੰ ਕਾਫੀ ਸਰਾਹਿਆ ਗਿਆ ਸੀ। ਇਸ ਫਿਲਮ 'ਚ ਐਮੀ ਵਿਰਕ ਤੇ ਸੋਨਮ ਬਾਜਵਾ ਨੇ ਮੁੱਖ ਭੂਮਿਕਾ ਨਿਭਾਈ ਸੀ।  

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News