‘ਫੱਟੇ ਦਿੰਦੇ ਚੱਕ ਪੰਜਾਬੀ’ ‘ਚ ਜ਼ਰੀਨ ਖਾਨ ਤੇ ਬਿਨੂੰ ਢਿੱਲੋਂ ਦੀ ਬਣੇਗੀ ਜੋੜੀ

10/20/2019 1:26:46 PM

ਜਲੰਧਰ(ਬਿਊਰੋ)- ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫਿਲਮ ‘ਡਾਕਾ’ ਦੀ ਪ੍ਰਮੋਸ਼ਨ ‘ਚ ਲੱਗੇ ਹੋਏ ਹਨ। ਇਸ ਫਿਲਮ ’ਚ ਉਨ੍ਹਾਂ ਨਾਲ ਜ਼ਰੀਨ ਖਾਨ ਨਜ਼ਰ ਆਵੇਗੀ। ਹਾਲ ਹੀ ’ਚ ਗਿੱਪੀ ਗਰੇਵਾਲ ਦੇ ਹੋਮ ਪ੍ਰੋਡਕਸ਼ਨ ‘ਚ ਬਣਨ ਵਾਲੀ ਫਿਲਮ ‘ਫੱਟੇ ਦਿੰਦੇ ਚੱਕ ਪੰਜਾਬੀ’ ਦੀ ਸਟਾਰਕਾਸਟ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਗਿੱਪੀ ਗਰੇਵਾਲ ਤੋਂ ਬਾਅਦ ਬਿਨੂੰ ਢਿੱਲੋਂ ਹੁਣ ਪੰਜਾਬੀ ਇੰਡਸਟਰੀ ‘ਚ ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਨਾਲ ਸਕ੍ਰੀਨ ਸਾਂਝੀ ਕਰਨ ਜਾ ਰਹੇ ਹਨ।

 
 
 
 
 
 
 
 
 
 
 
 
 
 

@humblemotionpictures & Gippy Grewal proudly stepping forward..announcing punjabi feature film PHATTE DINDE CHAKK PUNJABI.. staring — @binnudhillons and @zareenkhan , Directed by- Smeep Kang World Wide releasing 17 July 2020... @thehumblemusic #omjeestarstudios

A post shared by Gippy Grewal (@gippygrewal) on Oct 19, 2019 at 9:35pm PDT


ਇਸ ਨਵੀਂ ਫਿਲਮ ਨੂੰ ਸਮੀਪ ਕੰਗ ਡਾਇਰੈਕਟ ਕਰਨਗੇ। ਇਸ ਫਿਲਮ ਨੂੰ ਗਿੱਪੀ ਗਰੇਵਾਲ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ। ਹਮਬਲ ਮੋਸ਼ਨ ਪਿਕਚਰਸ ਦੇ ਬੈਨਰ ਹੇਠ ‘ਫੱਟੇ ਦਿੰਦੇ ਚੱਕ ਪੰਜਾਬੀ’ ਫਿਲਮ ਅਗਲੇ ਸਾਲ ਯਾਨੀ 17 ਜੁਲਾਈ 2020 ਨੂੰ ਰਿਲੀਜ਼ ਹੋਵੇਗੀ। ਫਿਲਹਾਲ 1 ਨਵੰਬਰ ਨੂੰ ਸਿਨੇਮਾਘਰਾਂ ‘ਚ ‘ਡਾਕਾ’ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਦੇ ਟਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News