Pics : ਵਿਆਹ ਤੋਂ ਬਾਅਦ ਪ੍ਰਿੰਸ ਨਰੂਲਾ ਨੇ ਯੁਵਿਕਾ ਨਾਲ ਮਨਾਈ ਪਹਿਲੀ ਦੀਵਾਲੀ

11/8/2018 1:52:04 PM

ਮੁੰਬਈ(ਬਿਊਰੋ)— 'ਲਕੀਰਾਂ', 'ਯਾਰਾਂ ਦਾ ਕੈਚਅੱਪ', 'ਡੈਡੀ ਕੂਲ ਮੁੰਡੇ ਫੂਲ', 'ਯਾਰਾਨਾ' ਵਰਗੀਆਂ ਫਿਲਮਾਂ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਖਾਸ ਪਛਾਣ ਬਣਾਉਣ ਵਾਲੀ ਯੁਵਿਕਾ ਚੌਧਰੀ ਪ੍ਰੇਮੀ ਪ੍ਰਿੰਸ ਨਰੂਲਾ ਨਾਲ 12 ਅਕਤੂਬਰ ਨੂੰ ਵਿਆਹ ਦੇ ਬੰਧਨ 'ਚ ਬੱਝੀ ਸੀ।

PunjabKesari

ਹਾਲ ਹੀ 'ਚ ਦੋਵਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਹਨ। ਵਿਆਹ ਤੋਂ ਬਾਅਦ ਇਹ ਦੋਵਾਂ ਦੀ ਪਹਿਲੀ ਦੀਵਾਲੀ ਸੀ। ਦੋਵਾਂ ਨੇ ਇਹ ਤਸਵੀਰਾਂ ਆਪਣੇ-ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਦੋਵੇਂ ਕਾਫੀ ਖੂਬਸੂਰਤ ਨਜ਼ਰ ਆ ਰਹੇ ਹਨ। ਇਸ ਦੌਰਾਨ ਯੁਵਿਕਾ ਚੌਧਰੀ ਨੇ ਡਾਰਕ ਗ੍ਰੀਨ ਕਲਰ ਦੀ ਸਾੜ੍ਹੀ ਪਾਈ ਹੈ ਤੇ ਪ੍ਰਿੰਸ ਨੇ ਵ੍ਹਾਈਟ ਕਲਰ ਦਾ ਕੁੜਤਾ ਪਾਇਆ ਹੈ, ਜਿਸ 'ਚ ਦੋਵਾਂ ਦੀ ਜੋੜੀ ਕਾਫੀ ਸਟਾਈਲਿਸ਼ ਲੱਗ ਰਹੀ ਹੈ।

PunjabKesari

ਦੀਵੇ ਦੀ ਥਾਲੀ ਹੱਥ 'ਚ ਲੈ ਕੇ ਦੋਵਾਂ ਨੇ ਫੈਨਜ਼ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਕ ਤਸਵੀਰ 'ਚ ਪ੍ਰਿੰਸ ਪਤਨੀ ਯੁਵਿਕਾ ਨੂੰ ਕਿੱਸ ਕਰਦੇ ਨਜ਼ਰ ਆ ਰਹੇ ਹਨ। ਤਸਵੀਰ 'ਚ ਦੋਵਾਂ ਦੀ ਖਾਸ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। 

PunjabKesari
ਦੱਸਣਯੋਗ ਹੈ ਕਿ ਪ੍ਰਿੰਸ ਤੇ ਯੁਵਿਕਾ ਦੀ ਮੁਲਾਕਾਤ 'ਬਿੱਗ ਬੌਸ 9' 'ਚ ਹੋਈ ਸੀ। ਸ਼ੋਅ ਦੌਰਾਨ ਦੋਵਾਂ ਦੀ ਦੋਸਤੀ ਹੋਈ ਸੀ। ਫਿਰ ਬਾਅਦ 'ਚ ਇਹ ਦੋਸਤੀ ਪਿਆਰ 'ਚ ਬਦਲ ਗਈ। ਲੰਬੇ ਸਮੇਂ ਤੱਕ ਇਕ-ਦੂਜੇ ਨੂੰ ਡੇਟ ਕਰਨ ਤੋਂ ਬਾਅਦ ਪ੍ਰਿੰਸ ਤੇ ਯੁਵਿਕਾ ਨੇ ਵਿਆਹ ਕਰਵਾ ਲਿਆ ਸੀ। ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫੀ ਸੁਰਖੀਆਂ 'ਚ ਰਹੀਆਂ ਸਨ।  

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News