''ਚੰਡੀਗੜ੍ਹ...'' ਦਾ ਰੋਮਾਂਟਿਕ ਗੀਤ ''ਰੱਬ ਨੇ ਮਿਲਾਇਆ'' ਚਰਚਾ ''ਚ (ਵੀਡੀਓ)

Sunday, May 19, 2019 4:12 PM
''ਚੰਡੀਗੜ੍ਹ...'' ਦਾ ਰੋਮਾਂਟਿਕ ਗੀਤ ''ਰੱਬ ਨੇ ਮਿਲਾਇਆ'' ਚਰਚਾ ''ਚ (ਵੀਡੀਓ)

ਜਲੰਧਰ (ਬਿਊਰੋ) : ਇਨ੍ਹੀਂ ਦਿਨੀਂ ਹਰ ਪਾਸੇ ਚਰਚਾ ਦਾ ਵਿਸ਼ਾ ਬਣੀ ਪੰਜਾਬੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਦਾ ਨਵਾਂ ਗੀਤ 'ਰੱਬ ਨੇ ਮਿਲਾਇਆ' ਬੀਤੇ ਦਿਨੀਂ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਗੀਤ ਨੂੰ ਫਿਲਮ ਦੇ ਮੁੱਖ ਅਦਾਕਾਰ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ 'ਤੇ ਫਿਲਮਾਇਆ ਗਿਆ ਹੈ। ਦੱਸ ਦਈਏ ਕਿ ਫਿਲਮ ਦਾ ਇਹ ਗੀਤ ਰੋਮਾਂਟਿਕ ਹੈ, ਜਿਸ 'ਚ ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। 'ਰੱਬ ਨੇ ਮਿਲਾਇਆ' ਗੀਤ ਨੂੰ ਪੰਜਾਬੀ ਗਾਇਕ ਕਮਲ ਖਾਨ ਨੇ ਆਪਣੀ ਮਿੱਠੜੀ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਦੇ ਬੋਲ ਰਿੱਕੀ ਖਾਨ ਵਲੋਂ ਲਿਖੇ ਗਏ ਹਨ। ਇਸ ਗੀਤ ਨੂੰ ਮਿਊਜ਼ਿਕ ਜਤਿੰਦਰ ਸ਼ਾਹ ਨੇ ਦਿੱਤਾ ਹੈ, ਜਿਸ ਨੂੰ ਟਾਇਮਸ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ।


ਦੱਸਣਯੋਗ ਹੈ ਕਿ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਫਿਲਮ ਕਰਨ. ਆਰ. ਗੁਲਾਨੀ ਨੇ ਡਾਇਰੈਕਟਰ ਕੀਤਾ ਹੈ। ਫਿਲਮ ਦਾ ਸਕ੍ਰੀਨ ਪਲੇਅ ਅਤੇ ਡਾਇਲਾਗਜ਼ ਨਰੇਸ਼ ਕਥੂਰੀਆ ਨੇ ਲਿਖੇ ਹਨ। ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੀ ਸਟਾਰਰ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' 24 ਮਈ ਨੂੰ ਵੱਡੇ ਪੱਧਰ 'ਤੇ ਸਿਨੇਮਾ ਘਰਾਂ 'ਚ ਦਸਤਕ ਦੇਣ ਜਾ ਰਹੀ ਹੈ।


About The Author

sunita

sunita is content editor at Punjab Kesari