ਜਲਦ ਹੀ ਦਰਸ਼ਕਾਂ ਦੇ ਰੂ-ਬ-ਰੂ ਹੋਵੇਗੀ ਪੰਜਾਬੀ ਫਿਲਮ 'ਮੁਕਲਾਵਾ'

Wednesday, April 24, 2019 9:18 AM
ਜਲਦ ਹੀ ਦਰਸ਼ਕਾਂ ਦੇ ਰੂ-ਬ-ਰੂ ਹੋਵੇਗੀ ਪੰਜਾਬੀ ਫਿਲਮ 'ਮੁਕਲਾਵਾ'

ਜਲੰਧਰ (ਬਿਊਰੋ) — ਵ੍ਹਾਈਟ ਹਿੱਲ ਸਟੂਡੀਓ ਦੇ ਬੈਨਰ ਹੇਠ ਗੁਣਬੀਰ ਸਿੰਘ ਸਿੱਧੂ ਅਤੇ ਮਨਮੋਰਦ ਸਿੰਘ ਵਲੋਂ ਨਿਰਮਤ ਪੰਜਾਬੀ ਰੋਮਾਂਟਿਕ ਤੇ ਕਾਮੇਡੀ ਫਿਲਮ 24 ਮਈ ਨੂੰ ਦਰਸ਼ਕਾਂ ਦੇ ਰੂ-ਬਰੂ ਹੋਣ ਜਾ ਰਹੀ ਹੈ। ਫਿਲਮ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਨੇ ਕੀਤਾ ਹੈ। ਇਸ ਫਿਲਮ 'ਚ ਮੁੱਖ ਕਿਰਦਾਰ 'ਚ ਐਮੀ ਵਿਰਕ ਅਤੇ ਸੋਨਮ ਬਾਜਵਾ ਨਜ਼ਰ ਆਉਣਗੇ ਅਤੇ ਇਸ ਦਾ ਟਾਈਟਲ ਸੌਂਗ 'ਮੁਕਲਾਵਾ' 27 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। 
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾ 'ਮੁਕਲਾਵਾ' ਦਾ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 'ਮੁਕਲਾਵਾ' ਫਿਲਮ 'ਚ ਐਮੀ ਵਿਰਕ ਤੇ ਸੋਨਮ ਬਾਜਵਾ ਤੋਂ ਇਲਾਵਾ ਸਰਬਜੀਤ ਚੀਮਾ, ਗੁਰਪ੍ਰੀਤ ਘੁੱਗੀ, ਅਤੇ ਕਰਮਜੀਤ ਅਨਮੋਲ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। 


Edited By

Sunita

Sunita is news editor at Jagbani

Read More