14 ਅਕਤੂਬਰ ਨੂੰ ਰਿਲੀਜ਼ ਹੋਵੇਗਾ 'ਰਾਂਝਾ ਰਫਿਊਜੀ' ਦਾ ਪਹਿਲਾ ਗੀਤ 'ਜੋੜੀ'

Friday, October 12, 2018 5:19 PM

ਜਲੰਧਰ (ਬਿਊਰੋ)— ਪੰਜਾਬੀ ਫਿਲਮ 'ਰਾਂਝਾ ਰਫਿਊਜੀ' ਦੇ ਟਰੇਲਰ ਨੂੰ ਦਰਸ਼ਕ ਖੂਬ ਪਸੰਦ ਕਰ ਰਹੇ ਹਨ ਤੇ ਹੁਣ ਇਸ ਫਿਲਮ ਦਾ ਪਹਿਲਾ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਫਿਲਮ ਦਾ ਪਹਿਲਾ ਗੀਤ 14 ਅਕਤੂਬਰ ਨੂੰ ਰਿਲੀਜ਼ ਹੋਵੇਗਾ, ਜਿਸ ਦਾ ਨਾਂ ਹੈ 'ਜੋੜੀ'। ਇਸ ਗੀਤ ਨੂੰ ਆਵਾਜ਼ ਨਛੱਤਰ ਗਿੱਲ ਨੇ ਦਿੱਤੀ ਹੈ। 'ਜੋੜੀ' ਗੀਤ ਦੇ ਬੋਲ ਬਾਬੂ ਸਿੰਘ ਮਾਨ ਨੇ ਲਿਖੇ ਹਨ ਤੇ ਇਸ ਦਾ ਸੰਗੀਤ ਜੱਸੀ ਐਕਸ ਨੇ ਤਿਆਰ ਕੀਤਾ ਹੈ। ਗੀਤ ਲੋਕਧੁਨ ਦੇ ਅਧਿਕਾਰਕ ਯੂਟਿਊਬ ਚੈਨਲ 'ਤੇ ਰਿਲੀਜ਼ ਹੋਵੇਗਾ।

PunjabKesari

ਉਥੇ ਫਿਲਮ ਦੀ ਗੱਲ ਕਰੀਏ ਤਾਂ ਇਸ 'ਚ ਰੌਸ਼ਨ ਪ੍ਰਿੰਸ, ਸਾਨਵੀ ਧੀਮਾਨ, ਕਰਮਜੀਤ ਅਨਮੋਲ, ਹਾਰਬੀ ਸੰਘਾ ਤੇ ਨਿਸ਼ਾ ਬਾਨੋ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫਿਲਮ ਜੇ. ਬੀ. ਮੂਵੀ ਪ੍ਰੋਡਕਸ਼ਨ ਦੀ ਪੇਸ਼ਕਸ਼ ਹੈ। ਇਸ ਦੇ ਪ੍ਰੋਡਿਊਸਰ ਤਰਸੇਮ ਕੌਸ਼ਲ ਤੇ ਸੁਦੇਸ਼ ਠਾਕੁਰ ਹਨ। ਫਿਲਮ ਦੀ ਕਹਾਣੀ ਤੇ ਸਕ੍ਰੀਨਪੇਅ ਅਵਤਾਰ ਸਿੰਘ ਨੇ ਲਿਖਿਆ ਹੈ, ਜਦਕਿ ਇਸ ਦੇ ਡਾਇਰੈਕਟਰ ਵੀ ਖੁਦ ਅਵਤਾਰ ਸਿੰਘ ਹਨ। ਫਿਲਮ ਦੇ ਡਿਸਟ੍ਰੀਬਿਊਟਰ ਓਮਜੀ ਗਰੁੱਪ ਹਨ ਤੇ ਇਹ ਫਿਲਮ ਦੁਨੀਆ ਭਰ 'ਚ 26 ਅਕਤੂਬਰ ਨੂੰ ਰਿਲੀਜ਼ ਹੋਣ ਲਈ ਤਿਆਰ ਹੈ।


Edited By

Rahul Singh

Rahul Singh is news editor at Jagbani

Read More