ਕਾਮੇਡੀ ਨਾਲ ਭਰਪੂਰ ਰੌਸ਼ਨ ਪ੍ਰਿੰਸ ਦੀ ਫਿਲਮ ''ਰਾਂਝਾ ਰਫਿਊਜੀ'' ਦਾ ਟਰੇਲਰ ਰਿਲੀਜ਼ (ਵੀਡੀਓ)

Friday, October 5, 2018 8:06 PM
ਕਾਮੇਡੀ ਨਾਲ ਭਰਪੂਰ ਰੌਸ਼ਨ ਪ੍ਰਿੰਸ ਦੀ ਫਿਲਮ ''ਰਾਂਝਾ ਰਫਿਊਜੀ'' ਦਾ ਟਰੇਲਰ ਰਿਲੀਜ਼ (ਵੀਡੀਓ)

ਜਲੰਧਰ (ਬਿਊਰੋ)— ਆਗਾਮੀ ਪੰਜਾਬੀ ਫਿਲਮ 'ਰਾਂਝਾ ਰਫਿਊਜੀ' ਦਾ ਕਾਮੇਡੀ ਨਾਲ ਭਰਪੂਰ ਟਰੇਲਰ ਰਿਲੀਜ਼ ਹੋ ਚੁੱਕਾ ਹੈ। 'ਰਾਂਝਾ ਰਫਿਊਜੀ' ਫਿਲਮ 'ਚ ਰੌਸ਼ਨ ਪ੍ਰਿੰਸ ਮੁੱਖ ਭੂਮਿਕਾ ਨਿਭਾਅ ਰਹੇ ਹਨ, ਜਿਨ੍ਹਾਂ ਦਾ ਸਾਥ ਦੇ ਰਹੇ ਹਨ ਸਾਨਵੀ ਧੀਮਾਨ, ਕਰਮਜੀਤ ਅਨਮੋਲ, ਨਿਸ਼ਾ ਬਾਨੋ ਤੇ ਹਾਰਬੀ ਸੰਘਾ। ਟਰੇਲਰ 'ਚ ਰੌਸ਼ਨ ਪ੍ਰਿੰਸ, ਕਰਮਜੀਤ ਅਨਮੋਲ ਤੇ ਹਾਰਬੀ ਸੰਘਾ ਦੇ ਮਜ਼ੇਦਾਰ ਡਾਇਲਾਗਸ ਸੁਣਨ ਨੂੰ ਮਿਲ ਰਹੇ ਹਨ। ਟਰੇਲਰ ਦੇ ਆਖਰੀ ਦ੍ਰਿਸ਼ 'ਚ ਰੌਸ਼ਨ ਪ੍ਰਿੰਸ ਦਾ ਡਬਲ ਰੋਲ ਵੀ ਨਜ਼ਰ ਆ ਰਿਹਾ ਹੈ। ਰੌਸ਼ਨ ਪ੍ਰਿੰਸ ਫਿਲਮ 'ਚ ਫੌਜੀ ਬਣੇ ਵੀ ਨਜ਼ਰ ਆਉਣਗੇ।

ਦੱਸਣਯੋਗ ਹੈ ਕਿ 'ਰਾਂਝਾ ਰਫਿਊਜੀ' ਫਿਲਮ ਨੂੰ ਅਵਤਾਰ ਸਿੰਘ ਨੇ ਡਾਇਰੈਕਟ ਕੀਤਾ ਹੈ। ਇਸ ਦੇ ਪ੍ਰੋਡਿਊਸਰ ਤਰਸੇਮ ਕੌਸ਼ਲ ਤੇ ਸੁਦੇਸ਼ ਠਾਕੁਰ ਹਨ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਵੀ ਅਵਤਾਰ ਸਿੰਘ ਦਾ ਹੈ। ਜੇ. ਬੀ. ਮੂਵੀ ਪ੍ਰੋਡਕਸ਼ਨਜ਼ ਦੇ ਬੈਨਰ ਹੇਠ ਇਹ ਫਿਲਮ 26 ਅਕਤੂਬਰ, 2018 ਨੂੰ ਰਿਲੀਜ਼ ਹੋਣ ਜਾ ਰਹੀ ਹੈ।


Edited By

Rahul Singh

Rahul Singh is news editor at Jagbani

Read More