ਪੱਗ ''ਚ ਨੋਟ ਫਸਾਉਣ ਵਾਲੇ ਵਿਅਕਤੀ ਨੂੰ ਰਣਜੀਤ ਬਾਵਾ ਨੇ ਇੰਝ ਦਿੱਤੀ ਨਸੀਹਤ (ਵੀਡੀਓ)

10/9/2019 4:44:52 PM

ਜਲੰਧਰ (ਬਿਊਰੋ) - ਪੰਜਾਬੀ ਕਲਾਕਾਰਾਂ ਨਾਲ ਸਟੇਜ ਸ਼ੋਅ 'ਤੇ ਅਕਸਰ ਬਹੁਤ ਕੁਝ ਹੁੰਦਾ ਰਹਿੰਦਾ ਹੈ। ਲਾਈਵ ਸ਼ੋਅ ਦੌਰਾਨ ਕਈ ਅਜਿਹੀਆਂ ਗਲਾਂ ਸਾਹਮਣੇ ਆਉਂਦੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ ਹਨਅਤੇ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ। ਹਾਲ ਹੀ 'ਚ ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ, ਜੋ ਕੀ ਇਕ ਮੇਲੇ ਦੌਰਾਨ ਦੀ ਹੈ। ਇਸ ਵੀਡੀਓ 'ਚ ਇਕ ਵਿਅਕਤੀ ਸਟੇਜ 'ਤੇ ਆ ਕੇ ਰਣਜੀਤ ਬਾਵਾ ਦੀ ਪੱਗ 'ਚ 100 ਦਾ ਨੋਟ ਫਸਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਤੋਂ ਬਾਅਦ ਰਣਜੀਤ ਬਾਵਾ ਉਸ ਵਿਅਕਤੀ ਨੂੰ ਕਾਫੀ ਕੁਝ ਸੁਣਾਉਂਦੇ ਹਨ ਅਤੇ ਪੱਗ ਦੇ ਸਤਿਕਾਰ 'ਚ ਕਾਫੀ 'ਚ ਬੋਲਦੇ ਹਨ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਦੱਸਣਯੋਗ ਹੈ ਕਿ ਰਣਜੀਤ ਬਾਵਾ 'ਹਾਈਐਂਡ ਯਾਰੀਆਂ', 'ਵੇਖ ਬਰਾਤਾਂ ਚੱਲੀਆਂ', 'ਮਿਸਟਰ ਐਂਡ ਮਿਸਿਜ਼ 420 ਰਿਟਰਨ' ਵਰਗੀਆਂ ਫਿਲਮਾਂ 'ਚ ਹਰ ਕਿਸੇ ਦਾ ਦਿਲ ਜਿੱਤ ਚੁੱਕੇ ਹਨ। ਇਨ੍ਹੀਂ ਦਿਨੀਂ ਰਣਜੀਤ ਬਾਵਾ ਆਪਣੀ ਅਗਲੀ ਫਿਲਮ 'ਤਾਰਾ ਮੀਰਾ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਸ ਫਿਲਮ ਦੀ ਕਹਾਣੀ ਨੂੰ ਰਾਜੀਵ ਕੁਮਾਰ ਢੀਂਗਰਾ ਵਲੋਂ ਲਿਖਿਆ ਅਤੇ ਡਾਇਰੈਕਟ ਕੀਤਾ ਗਿਆ ਹੈ। ਇਸ ਫਿਲਮ 'ਚ ਰਣਜੀਤ ਬਾਵਾ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਸੁਦੇਸ਼ ਲਹਿਰੀ, ਅਤੇ ਨਾਜ਼ੀਆ ਹੁਸੈਨ ਵਰਗੇ ਕਈ ਹੋਰ ਚਿਹਰੇ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਫਿਲਮ 'ਤਾਰਾ ਮੀਰਾ' 11 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News