ਰੌਸ਼ਨ ਪ੍ਰਿੰਸ ਦੇ ਘਰ ਗੂੰਜੀਆਂ ਨੰਨ੍ਹੇ ਮਹਿਮਾਨ ਦੀਆਂ ਕਿਲਕਾਰੀਆਂ, ਸ਼ੇਅਰ ਕੀਤੀ ਪਹਿਲੀ ਝਲਕ

Wednesday, March 6, 2019 10:05 AM

ਜਲੰਧਰ (ਬਿਊਰੋ) : ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਤੇ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਘਰ ਨੰਨ੍ਹੇ ਮਹਿਮਾਨ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਜੀ ਹਾਂ, ਹਾਲ ਹੀ 'ਚ ਰੌਸ਼ਨ ਪ੍ਰਿੰਸ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੇ ਬੇਬੀ ਬੁਆਏ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਉਨ੍ਹਾਂ ਨਾਲ ਉਨ੍ਹਾਂ ਦਾ ਕਿਊਟ ਬੇਬੀ ਵੀ ਨਜ਼ਰ ਆ ਰਿਹਾ ਹੈ। ਉਨ੍ਹਾਂ ਦੀ ਇਸ ਪੋਸਟ 'ਤੇ ਪਾਲੀਵੁੱਡ ਫਿਲਮ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਨੇ ਵਧਾਈਆਂ ਦਿੱਤੀਆਂ ਹਨ। 

PunjabKesari
ਦੱਸਣਯੋਗ ਹੈ ਕਿ ਰੌਸ਼ਨ ਪ੍ਰਿੰਸ ਆਪਣੇ ਵੱਖ-ਵੱਖ ਗੀਤਾਂ ਨਾਲ ਲੋਕਾਂ ਦੇ ਦਿਲ ਜਿੱਤ ਚੁੱਕੇ ਹਨ। ਇਸ ਤੋਂ ਇਲਾਵਾ ਰੌਸ਼ਨ ਪ੍ਰਿੰਸ 'ਲਾਂਵਾ ਫੇਰੇ', 'ਰਾਂਝਾ ਰਿਵਿਊਜੀ', 'ਮੈਂ ਤੇਰੀ ਤੂੰ ਮੇਰਾ', 'ਸੂਬੇਦਾਰ ਜੋਗਿੰਦਰ ਸਿੰਘ', 'ਲੱਗਦਾ ਇਸ਼ਕ ਹੋ ਗਿਆ' ਵਰਗੀਆਂ ਫਿਲਮਾਂ 'ਚ ਸ਼ਾਨਦਾਰ ਅਭਿਨੈ ਵੀ ਕਰ ਚੁੱਕੇ ਹਨ।

PunjabKesari

ਬੀਤੇ ਕੁਝ ਦਿਨ ਪਹਿਲਾਂ ਰੌਸ਼ਨ ਪ੍ਰਿੰਸ ਦਾ ਨਵਾਂ ਗੀਤ 'ਗਲਤੀ' ਰਿਲੀਜ਼ ਹੋਇਆ ਸੀ, ਜਿਸ ਨੂੰ ਯੂਟਿਊਬ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 

First Picture of Mr. Handsome. We don’t know any right words to express our feelings. It’s wonderful to be a parent again..!!

A post shared by Roshan Prince (@theroshanprince) on Mar 5, 2019 at 5:41am PST


Edited By

Sunita

Sunita is news editor at Jagbani

Read More