''ਮੰਜੇ ਬਿਸਤਰੇ 2'' ਦਾ ਭੰਗੜੇ ਵਾਲਾ ਗੀਤ ''ਸਾਕ'' ਰਿਲੀਜ਼ (ਵੀਡੀਓ)

Thursday, April 11, 2019 8:34 PM
''ਮੰਜੇ ਬਿਸਤਰੇ 2'' ਦਾ ਭੰਗੜੇ ਵਾਲਾ ਗੀਤ ''ਸਾਕ'' ਰਿਲੀਜ਼ (ਵੀਡੀਓ)

ਜਲੰਧਰ (ਬਿਊਰੋ) : ਕੱਲ ਵੱਡੇ ਪੱਧਰ 'ਤੇ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਮੰਜੇ ਬਿਸਤਰੇ 2' ਦਾ ਗੀਤ 'ਸਾਕ' ਅੱਜ ਰਿਲੀਜ਼ ਹੋ ਚੁੱਕਾ ਹੈ। ਗੀਤਕਾਰ ਹੈਪੀ ਰਾਏਕੋਟੀ ਦੇ ਲਿਖੇ ਇਸ ਗੀਤ ਨੂੰ ਮਿਊਜ਼ਿਕ ਜੱਸੀ ਕਟਿਆਲ ਨੇ ਦਿੱਤਾ ਹੈ। ਗਿੱਪੀ ਗਰੇਵਾਲ ਤੇ ਸੁਦੇਸ਼ ਕੁਮਾਰੀ ਦੀ ਆਵਾਜ਼ 'ਚ ਗਾਇਆ 'ਸਾਕ' ਇਕ ਭੰਗੜੇ ਵਾਲਾ ਗੀਤ ਹੈ। 'ਸਾਕ' ਗੀਤ ਸਾਗਾ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਦੇਖਿਆ ਜਾ ਸਕਦਾ ਹੈ। ਇਹ ਗੀਤ ਗਿੱਪੀ ਗਰੇਵਾਲ ਤੇ ਸਿੰਮੀ ਚਾਹਲ 'ਤੇ ਫਿਲਮਾਇਆ ਗਿਆ ਹੈ ਤੇ ਨਾਲ ਹੀ ਇਸ ਗੀਤ 'ਚ ਫਿਲਮ ਦੇ ਬਾਕੀ ਕਲਾਕਾਰ ਵੀ ਨੱਚਦੇ ਨਜ਼ਰ ਆ ਰਹੇ ਹਨ।

ਦੱਸਣਯੋਗ ਹੈ ਕਿ 'ਮੰਜੇ ਬਿਸਤਰੇ 2' ਸ਼ੁੱਕਰਵਾਰ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਹਾਲਾਂਕਿ ਕੁਝ ਦੇਸ਼ਾਂ 'ਚ ਇਹ ਫਿਲਮ ਅੱਜ ਰਿਲੀਜ਼ ਹੋ ਚੁੱਕੀ ਹੈ। 'ਮੰਜੇ ਬਿਸਤਰੇ 2' 'ਚ ਗਿੱਪੀ ਗਰੇਵਾਲ ਤੇ ਸਿੰਮੀ ਚਾਹਲ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਸਰਦਾਰ ਸੋਹੀ, ਬੀ. ਐੱਨ. ਸ਼ਰਮਾ, ਰਾਣਾ ਜੰਗ ਬਹਾਦਰ, ਰਾਣਾ ਰਣਬੀਰ, ਜੱਗੀ ਸਿੰਘ, ਮਲਕੀਤ ਰੌਣੀ, ਬਨਿੰਦਰ ਬੰਨੀ, ਹੋਬੀ ਧਾਲੀਵਾਲ, ਰਘਬੀਰ ਬੋਲੀ, ਪ੍ਰਕਾਸ਼ ਗਾਧੂ, ਅਨੀਤਾ ਦੇਵਗਨ ਤੇ ਗੁਰਪ੍ਰੀਤ ਕੌਰ ਭੰਗੂ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ ।'ਹੰਬਲ ਮੋਸ਼ਨ ਪਿਕਚਰਜ਼' ਵਲੋਂ ਪ੍ਰੋਡਿਊਸ ਕੀਤੀ ਇਸ ਫਿਲਮ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ। ਡਾਇਲਾਗਸ ਨਰੇਸ਼ ਕਥੂਰੀਆ ਨੇ ਲਿਖੇ ਹਨ ਤੇ ਡਾਇਰੈਕਟਰ ਬਲਜੀਤ ਸਿੰਘ ਦਿਓ ਹਨ।


Edited By

Rahul Singh

Rahul Singh is news editor at Jagbani

Read More