ਕਿਉਂ 9 ਸਾਲ ਦੀ ਉਮਰ ''ਚ ਗਾਉਣਾ ਸ਼ੁਰੂ ਕਰ ਦਿੱਤਾ ਸੀ ਸਾਬਰ ਕੋਟੀ ਨੇ, ਜਾਣੋ ਵਜ੍ਹਾ

1/22/2019 10:19:12 AM

ਜਲੰਧਰ (ਬਿਊਰੋ) — ਸੁਰਾਂ ਦੇ ਬਾਦਸ਼ਾਹ ਸਾਬਰ ਕੋਟੀ ਨੂੰ ਸੁਰਾਂ ਦਾ ਸੁਲਤਾਨ ਕਿਹਾ ਜਾਵੇ ਤਾਂ ਕੋਈ ਅਕਥਨੀ ਨਹੀਂ ਹੋਵੇਗੀ ਕਿਉਂਕਿ ਸਾਬਰ ਕੋਟੀ ਆਪਣੇ ਗੀਤਾਂ 'ਚ ਅਜਿਹੇ ਸੁਰ ਛੇੜਦੇ ਸਨ, ਜਿਸ ਨੂੰ ਸੁਣਕੇ ਹਰ ਕੋਈ ਮਦਹੋਸ਼ ਹੋ ਜਾਂਦਾ ਸੀ। ਸਾਬਰ ਕੋਟੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ।

PunjabKesari

ਉਨ੍ਹਾਂ ਦਾ ਜਨਮ ਕਪੂਰਥਲਾ ਦੇ ਪਿੰਡ ਕੋਟ ਕਰਾਰ ਖਾਨ 'ਚ ਹੋਇਆ ਸੀ। ਸਾਬਰ ਕੋਟੀ ਦੇ ਘਰ ਗਾਉਣ ਵਜਾਉਣ ਵਾਲਾ ਮਹੌਲ ਸੀ,ਜਿਸ ਕਾਰਨ ਉਨ੍ਹਾਂ ਬਚਪਨ 'ਚ ਹੀ ਸੰਗੀਤ ਦੀਆਂ ਬਰੀਕੀਆਂ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ ਸਨ। ਜਦੋਂ ਉਹ 9 ਸਾਲ ਦੇ ਸਨ ਤਾਂ ਉਨ੍ਹਾਂ ਨੇ ਸਟੇਜ 'ਤੇ ਪ੍ਰਫਾਰਮੈਂਸ ਦੇਣੀ ਸ਼ੁਰੂ ਕਰ ਦਿੱਤੀ ਸੀ ਪਰ ਉਹ ਆਪਣੇ ਗਾਇਕੀ ਦੇ ਫਨ ਨੂੰ ਹੋਰ ਨਿਖਾਰਨਾ ਚਾਹੁੰਦੇ ਸਨ।

PunjabKesari

ਇਸ ਲਈ ਉਨ੍ਹਾਂ ਨੇ ਪੂਰਨ ਸ਼ਾਹ ਕੋਟੀ ਨੂੰ ਆਪਣਾ ਗੁਰੂ ਧਾਰਿਆ। ਉਸਤਾਦ ਪੂਰਨ ਸ਼ਾਹ ਕੋਟੀ ਤੋਂ ਸਾਬਰ ਕੋਟੀ ਨੇ ਸੰਗੀਤ ਦੀ ਹਰ ਬਰੀਕੀ ਸਿੱਖੀ। ਸਾਬਰ ਕੋਟੀ ਦੀ ਸਭ ਤੋਂ ਪਹਿਲੀ ਕੈਸੇਟ ਸਾਲ 1998 'ਚ 'ਸੋਨੇ ਦੇ ਕੰਗਨਾ' ਆਈ ਸੀ।

PunjabKesari

ਇਸ ਤੋਂ ਇਲਾਵਾ ਉਹ ਪੰਜ ਫਿਲਮਾਂ 'ਚ ਪਲੇਬੈਕ ਗੀਤ ਵੀ ਗਾ ਚੁੱਕੇ ਹਨ। ਉਨ੍ਹਾਂ ਦੇ ਹਿੱਟ ਗੀਤਾਂ 'ਚ 'ਤੈਨੂੰ ਕੀ ਦੱਸੀਏ', 'ਕਰ ਗਈ ਸੌਦਾ ਸਾਡਾ', 'ਉਹ ਮੌਸਮ ਵਾਂਗ ਬਦਲ ਗਏ', 'ਅਸੀਂ ਧੁਰ ਅੰਦਰ ਲੀਰਾਂ ਹੋਏ ਬੈਠੇ ਹਾਂ', 'ਆਏ ਹਾਏ ਗੁਲਾਬੋ', 'ਸੌਣ ਦਾ ਮਹੀਨਾ ਹੋਵੇ ਪੈਂਦੀ ਬਰਸਾਤ ਹੋਵੇ', 'ਪੀਂਘ ਹੁਲਾਰੇ ਲੈਂਦੀ' ਵਰਗੇ ਅਨੇਕਾਂ ਗੀਤ ਸ਼ਾਮਲ ਹਨ। 

PunjabKesari
ਦੱਸ ਦੇਈਏ ਕਿ ਸਾਬਰ ਕੋਟੀ ਦਾ ਵਿਆਹ ਰੀਟਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ 4 ਬੱਚਿਆਂ ਨੇ ਜਨਮ ਲਿਆ। ਲੰਬੀ ਬੀਮਾਰੀ ਤੋਂ ਬਾਅਦ ਸਾਬਰ ਕੋਟੀ ਦੀ 25  ਜਨਵਰੀ 2018 'ਚ ਮੌਤ ਹੋ ਗਈ।  



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News