ਦੋਸਤ ਦੀ ਜਨਮਦਿਨ ਪਾਰਟੀ 'ਚ ਨਜ਼ਰ ਆਈ ਸਰਗੁਣ ਮਹਿਤਾ, ਤਸਵੀਰਾਂ ਆਈਆਂ ਸਾਹਮਣੇ
4/14/2018 5:44:17 PM
ਜਲੰਧਰ(ਬਿਊਰੋ)— ਪਾਲੀਵੁੱਡ ਅਦਾਕਾਰਾ ਸਰਗੁਣ ਮਹਿਤਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਕਸਰ ਉਹ ਸੋਸ਼ਲ ਮੀਡੀਆ 'ਤੇ ਕੋਈ ਨਾਲ ਕੋਈ ਤਸਵੀਰ ਜਾਂ ਵੀਡੀਓ ਪੋਸਟ ਕਰਕੇ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। 'ਲਵ ਪੰਜਾਬ, 'ਅੰਗਰੇਜ' ਅਤੇ 'ਲਹੌਰੀਏ' ਵਰਗੀਆਂ ਫਿਲਮਾਂ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾ ਚੁੱਕੀ ਸਰਗੁਣ ਮਹਿਤਾ ਹਾਲ ਹੀ 'ਚ ਆਪਣੀ ਇਕ ਬੈਸਟ ਫ੍ਰੈਂਡ ਦੀ ਜਨਮਦਿਨ ਪਾਰਟੀ 'ਚ ਨਜ਼ਰ ਆਈ।
ਇਸ ਪਾਰਟੀ ਦੀਆਂ ਤਸਵੀਰਾਂ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।
ਇਸ ਤੋਂ ਪਹਿਲਾਂ ਸਰਗੁਣ ਮਹਿਤਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕੀਤੀ, ਜਿਸ 'ਚ ਉਨ੍ਹਾਂ ਨੇ ਏਲੀਅਨ ਦੇ ਗਾਣੇ 'Dame tu cosita' 'ਤੇ ਪੰਜਾਬੀ ਭੰਗੜਾ ਪਾਇਆ।
ਉਨ੍ਹਾਂ ਨੇ ਇਹ ਵੀਡੀਓ ਆਪਣੇ ਇੰਸਟਾਗਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀ। ਸਰਗੁਣ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਉਸ ਦੀ ਇਹ ਵੀਡੀਓ ਫੈਨਜ਼ ਵਲੋਂ ਖੂਬ ਪਸੰਦ ਕੀਤੀ ਜਾ ਰਹੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ