ਸੌਮਿਆ ਟੰਡਨ ਨੇ ਸ਼ੇਅਰ ਕੀਤੀ ਬੇਟੇ ਦੀ ਪਹਿਲੀ ਝਲਕ

1/20/2019 11:48:37 AM

ਮੁੰਬਈ (ਬਿਊਰੋ) — 'ਭਾਬੀ ਜੀ ਘਰ ਪਰ ਹੈਂ' ਦੀ ਅਨੀਤਾ ਭਾਬੀ ਯਾਨੀ ਸੌਮਿਆ ਟੰਡਨ ਦੇ ਘਰ ਨੰਨ੍ਹੇ ਮਹਿਮਾਨ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਦੱਸ ਦਈਏ ਕਿ ਸੌਮਿਆ ਟੰਡਨ ਨੇ ਬੇਬੀ ਬੁਆਏ ਨੂੰ ਜਨਮ ਦਿੱਤਾ ਹੈ। ਹਾਲ ਹੀ 'ਚ ਸੌਮਿਆ ਨੇ ਆਪਣੇ ਬੇਬੀ ਦੀ ਪਹਿਲੀ ਤਸਵੀਰ ਫੈਨਜ਼ ਨਾਲ ਸ਼ੇਅਰ ਕੀਤੀ ਹੈ। ਜੀ ਹਾਂ, ਹਾਲ ਹੀ 'ਚ ਸੌਮਿਆ ਨੇ ਆਪਣੇ ਇੰਸਟਾਗ੍ਰਾਮ 'ਤੇ ਬੇਬੀ ਦੀ ਪਹਿਲੀ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੇ ਪਤੀ ਨਾਲ ਬੇਬੀ ਨੂੰ ਗੋਦ ਚੁੱਕ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਪ੍ਰੈਗਨੈਂਸੀ ਕਾਰਨ ਸੌਮਿਆ ਨੇ ਟੀ. ਵੀ. ਸ਼ੋਅ 'ਭਾਬੀ ਜੀ ਘਰ ਪਰ ਹੈਂ' ਤੋਂ ਬ੍ਰੇਕ ਲੈ ਲਿਆ ਸੀ। 

PunjabKesari
ਦੱਸਣਯੋਗ ਹੈ ਕਿ ਸੌਮਿਆ ਨੇ ਸੋਸ਼ਲ ਮੀਡੀਆ 'ਤੇ ਆਪਣੀ ਪ੍ਰੈਗਨੈਂਸੀ ਦੀ ਘੋਸ਼ਣਾ ਕੀਤੀ ਸੀ। ਸੌਮਿਆ ਨੇ ਪ੍ਰੈਗਨੈਂਸੀ ਦੀ ਘੋਸ਼ਣਾ ਕਰਦੇ ਹੋਏ ਲਿਖਿਆ ਸੀ, ''ਮੈਂ ਅੱਜ ਕਿਸੇ ਜਾਦੂਗਰ ਵਾਂਗ ਮਹਿਸੂਸ ਕਰ ਰਹੀ ਹਾਂ। ਮੈਨੂੰ ਲੱਗਦਾ ਹੈ ਕਿ ਮੈਂ ਸੁਪਰਹੀਰੋ ਬਣ ਗਈ ਹਾਂ। ਮੈਂ ਪ੍ਰੈਗਨੈਂਟ ਹਾਂ ਅਤੇ ਹਰ ਸਮੇਂ ਜੀਊਣ ਦੀ ਕੋਸ਼ਿਸ਼ ਕਰ ਰਹੀ ਹਾਂ।'' ਸੌਮਿਆ ਟੰਡਨ ਪ੍ਰੈਗਨੈਂਸੀ ਦੌਰਾਨ ਆਪਣੀ ਫਿਟਨੈੱਸ 'ਤੇ ਵੀ ਕਾਫੀ ਧਿਆਨ ਦਿੰਦੀ ਸੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News