'ਛੜਾ' ਫਿਲਮ ਦਾ ਗੀਤ 'ਐਕਸਪੈਂਸਿਵ' ਹੋਇਆ ਰਿਲੀਜ਼ (ਵੀਡੀਓ)

Friday, June 7, 2019 1:56 PM

ਜਲੰਧਰ (ਬਿਊਰੋ) - 21 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਬਹੁ-ਚਰਚਿਤ ਪੰਜਾਬੀ ਫਿਲਮ 'ਛੜਾ' ਦੀ ਦਰਸ਼ਕਾਂ ਨੂੰ ਵੱਲੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।ਫਿਲਮ ਦੀ ਟੀਮ ਪਹਿਲਾ ਹੀ ਦਰਸ਼ਕਾਂ ਨੂੰ ਟਰੇਲਰ ਅਤੇ ਗੀਤਾਂ ਨਾਲ ਐਂਟਰਟੇਨ ਕਰ ਰਹੀ ਹੈ। ਫਿਲਮ ਦੇ ਟਰੇਲਰ ਤੇ ਹੁਣ ਤੱਕ ਰਿਲੀਜ਼ ਹੋਏ ਗੀਤਾਂ ਨੂੰ ਮਿਲੇ ਵਧੀਆ ਹੁੰਗਾਰੇ ਤੋਂ ਬਾਅਦ ਅੱਜ ਫਿਲਮ ਦਾ ਅਗਲਾ ਗੀਤ 'ਐਕਸਪੈਂਸਿਵ' ਰਿਲੀਜ਼ ਕਰ ਦਿਤਾ ਗਿਆ ਹੈ। ਇਸ ਗੀਤ ਨੂੰ ਦਿਲਜੀਤ ਦੋਸਾਂਝ ਨੇ ਗਾਇਆ ਹੈ ਤੇ ਇਸ ਗੀਤ ਨੂੰ ਗੀਤਕਾਰ ਹੈਪੀ ਰਾਏਕੋਟੀ ਨੇ ਲਿਖਿਆ ਹੈ।ਇਸ ਗੀਤ ਦਾ ਮਿਊਜ਼ਿਕ ਨਿੱਕ ਧੰਮੂ ਨੇ ਤਿਆਰ ਕੀਤਾ ਹੈ।'ਐਕਸਪੈਂਸਿਵ' ਗੀਤ ਰਿਲੀਜ਼ ਹੁੰਦਿਆਂ ਹੀ ਯੂਟਿਊਬ 'ਤੇ ਖੂਬ ਧੁੰਮਾਂ ਪਾ ਰਿਹਾ ਹੈ। ਇਸ ਗੀਤ ਨੂੰ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ 'ਤੇ ਫਿਲਮਾਇਆ ਗਿਆ ਹੈ।

ਦੱਸਣਯੋਗ ਹੈ ਕਿ ਇਸ ਫਿਲਮ ਨੂੰ ਜਗਦੀਪ ਸਿੱਧੂ ਵੱਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਤੋਂ ਇਲਾਵਾ ਇਸ ਫਿਲਮ 'ਚ ਜਗਜੀਤ ਸੰਧੂ, ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਕੌਰ ਭੰਗੂ, ਪ੍ਰਿੰਸ ਕੰਵਲਜੀਤ, ਅਨੀਤਾ ਮੀਤ, ਰਵਿੰਦਰ ਮੰਡ, ਮਨਵੀਰ ਰਾਏ, ਰੁਪਿੰਦਰ ਰੂਪੀ, ਸੀਮਾ ਕੌਸ਼ਲ ਤੇ ਬਨਿੰਦਰ ਬੰਨੀ ਨੇ ਅਹਿਮ ਭੂਮਿਕਾ ਨਿਭਾਈ ਹੈ।ਇਸ ਗੀਤ ਨੂੰ ਜ਼ੀ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਏ ਐਂਡ ਏ ਐਡਵਾਈਜ਼ਰ ਤੇ ਬਰੈਟ ਫਿਲਮਜ਼ ਦੀ ਇਸ ਪੇਸਕਸ਼ ਨੂੰ ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਪਵਨ ਗਿੱਲ ਤੇ ਅਮਨ ਗਿੱਲ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ।


About The Author

Lakhan

Lakhan is content editor at Punjab Kesari