'ਛੜਾ' ਫਿਲਮ ਦਾ ਟਾਈਟਲ ਟਰੈਕ ਚਰਚਾ 'ਚ,ਵਿਊਜ਼ 3 ਮਿਲੀਅਨ ਪਾਰ

Sunday, May 26, 2019 3:36 PM

ਜਲੰਧਰ(ਬਿਊਰੋ) – 21 ਜੂਨ ਵੱਡੇ ਪੱਧਰ 'ਤੇ ਰਿਲੀਜ਼ ਹੋਣ ਜਾ ਰਹੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਸਟਾਰਰ ਪੰਜਾਬੀ ਫਿਲਮ 'ਛੜਾ' ਦਾ ਹਾਲ ਹੀ 'ਚ ਟਾਈਟਲ ਟਰੈਕ ਰਿਲੀਜ਼ ਕੀਤਾ ਗਿਆ ਸੀ। ਜ਼ੀ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤੇ ਗਏ ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।ਯੂਟਿਊਬ 'ਤੇ ਇਸ ਗੀਤ ਨੂੰ 3 ਮਿਲੀਅਨ ਤੋਂ ਵੀ ਵੱਧ ਵਾਰ ਦੇਖਿਆ ਗਿਆ ਹੈ।

 
 
 
 
 
 
 
 
 
 
 
 
 
 

Babey Walon Sareya Te FULL KIRPA Jinne Veer Shadey Ne 😎 FULL SONG OUT NOW.. LINK IN BIO 💉 Releasing Worldwide 🌎 21 JUNE 2019 P.S - KUTTA HOVE JEHDA VIHA KARAVE 😜 ( Main Ni Keh Riha Tag Line Hai Veer Ji ) #punjabi #movies

A post shared by Diljit Dosanjh (@diljitdosanjh) on May 25, 2019 at 1:26am PDT

ਇਹ ਗੀਤ ਯੂਟਿਊਬ 'ਤੇ ਟਰੈਂਡ ਵੀ ਕਰ ਰਿਹਾ ਹੈ। ਇਸ ਗੀਤ ਨੂੰ ਦਿਲਜੀਤ ਦੋਸਾਂਝ ਨੇ ਆਪਣੀ ਸੁਰੀਲੀ ਆਵਾਜ਼ 'ਚ ਗਾਇਆ ਹੈ। ਇਸ ਗੀਤ ਨੂੰ ਹੈਪੀ ਰਾਏਕੋਟੀ ਵੱਲੋਂ ਲਿਖਿਆ ਗਿਆ ਹੈ ਤੇ ਇਸ ਦਾ ਮਿਊਜ਼ਿਕ ਨਿੱਕ ਧੰਮੂ ਨੇ ਤਿਆਰ ਕੀਤਾ ਹੈ। ਇਸ ਗੀਤ 'ਚ ਦਿਲਜੀਤ ਨੇ ਛੜਿਆ ਦੀ ਗੱਲ ਕੀਤੀ ਹੈ। 

PunjabKesari
ਦੱਸਣਯੋਗ ਹੈ ਕਿ 'ਏ ਐਂਡ ਏ ਐਡਵਾਈਜ਼ਰ' ਤੇ 'ਬਰੈਟ ਫਿਲਮਜ਼' ਦੀ ਇਸ ਸਾਂਝੀ ਪੇਸਕਸ਼ ਨੂੰ ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਅਮਨ ਗਿੱਲ ਤੇ ਪਵਨ ਗਿੱਲ ਨੇ ਪ੍ਰੋਡਿਊਸ ਕੀਤਾ ਹੈ।'ਛੜਾ' ਫਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ ਤੇ ਜਗਦੀਪ ਸਿੱਧੂ ਨੇ ਹੀ ਇਸ ਫਿਲਮ ਦੀ ਸਟੋਰੀ, ਸਕ੍ਰੀਨਪਲੇਅ ਤੇ ਡਾਇਲਾਗਸ ਵੀ ਲਿਖੇ ਹਨ। ਇਸ ਫਿਲਮ 'ਚ ਜਗਜੀਤ ਸੰਧੂ, ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਭੰਗੂ, ਪ੍ਰਿੰਸ ਕੰਵਲਜੀਤ ਸਿੰਘ, ਅਨੀਤਾ ਮੀਤ, ਰਵਿੰਦਰ ਮੰਡ, ਮਨਵੀਰ ਰਾਏ, ਰੁਪਿੰਦਰ ਰੂਪੀ, ਸੀਮਾ ਕੌਸ਼ਲ ਤੇ ਬਨਿੰਦਰ ਬੰਨੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ।
 


About The Author

Lakhan

Lakhan is content editor at Punjab Kesari