ਪੰਜਾਬੀ ਗਾਇਕ ਸ਼ਿੰਦਾ ਸ਼ੌਂਕੀ ਵਿਰੁੱਧ ਜਬਰ-ਜ਼ਨਾਹ ਦਾ ਮਾਮਲਾ ਦਰਜ

Thursday, October 25, 2018 10:01 AM

ਜਲੰਧਰ (ਬਿਊਰੋ)— ਪੰਜਾਬੀ ਗਾਇਕ ਸ਼ਿੰਦਾ ਸ਼ੌਂਕੀ ਵਿਰੁੱਧ ਸਿਵਲ ਲਾਈਨਜ਼ ਪੁਲਸ ਨੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ. ਐੱਸ. ਆਈ ਦਰਸ਼ਨ ਸਿੰਘ ਨੇ ਕਿਹਾ, ''ਇਕ ਸਥਾਨਕ ਨਿਵਾਸੀ ਦੇ ਗਾਇਕ ਵਿਰੁੱਧ ਸ਼ਿਕਾਇਤ ਦਰਜ ਕੀਤੀ ਹੈ।

PunjabKesari

ਉਸ ਮੁਤਾਬਕ ਸ਼ਿੰਦਾ ਸ਼ੌਂਕੀ, ਜੋ ਉਸ ਦੇ ਪਰਿਵਾਰ ਨੂੰ ਜਾਣਦਾ ਹੈ, ਮੰਗਲਵਾਰ ਨੂੰ ਉਸ ਦੇ ਘਰ ਆਇਆ। ਉਸ ਸਮੇਂ ਉਹ ਆਪਣੀ ਭਾਣਜੀ ਨੂੰ ਸਕੂਲ ਛੱਡਣ ਜਾ ਰਹੀ ਸੀ।

PunjabKesari

ਸ਼ਿਕਾਇਤ ਕਰਤਾ ਨੇ ਦੋਸ਼ ਲਗਾਇਆ ਹੈ ਕਿ ਗਾਇਕ ਸ਼ਿੰਦਾ ਨੇ ਉਸ ਦੀ ਭਾਣਜੀ ਨੂੰ ਸਕੂਲ ਛੱਡਣ ਦੀ ਪੇਸ਼ਕਸ਼ ਕੀਤੀ ਸੀ। ਦੱਸ ਦੇਈਏ ਕਿ ਪੀੜਤ 11ਵੀਂ ਦੀ ਵਿਦਿਆਰਥਣ ਹੈ। ਸ਼ਿਕਾਇਤਕਰਤਾ ਦੇ ਦੋਸ਼ ਮੁਤਾਬਕ ਉਹ ਉਸ ਨੂੰ ਸਕੂਲ ਲੈ ਕੇ ਜਾਣ ਦੀ ਬਜਾਏ ਫਿਰੋਜ਼ਪੁਰ ਦੇ ਤਲਵੰਡੀ ਭਾਈ ਜਾ ਕੇ ਉਸ ਨਾਲ ਬਲਾਤਕਾਰ ਕੀਤਾ।

PunjabKesari

ਇਸ ਤੋਂ ਬਾਅਦ ਉਸ ਨੇ ਸ਼ਹਿਰ 'ਚ ਇਕ ਝੀਲ ਦੇ ਨੇੜੇ ਉਸ ਨੂੰ ਛੱਡ ਦਿੱਤਾ। ਸ਼ਿਕਾਇਤਕਰਤਾ ਅਤੇ ਪੀੜਤ ਬੁੱਧਵਾਰ ਨੂੰ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੂੰ ਮਿਲੇ ਅਤੇ ਸ਼ਿਕਾਇਤ ਦਰਜ ਕਰਵਾਈ। ਜ਼ਿਕਰਯੋਗ ਹੈ ਕਿ ਸ਼ਿੰਦਾ ਸ਼ੌਂਕੀ 'ਝੋਨਾ', 'ਝੋਨਾ 2', 'ਕਾਲਜ', 'ਅੰਨਦਾਤਾ', 'ਵੈਲੀ', 'ਮੋਬਾਈਲ', 'ਸਰੂਰ' ਵਰਗੇ ਗੀਤਾਂ ਨਾਲ ਕਾਫੀ ਲੋਕਪ੍ਰਿਯਤਾ ਹਾਸਲ ਕਰ ਚੁੱਕੇ ਹਨ।


Edited By

Chanda Verma

Chanda Verma is news editor at Jagbani

Read More