ਕਪਿਲ ਸ਼ਰਮਾ ਤੇ ਸੁਮੀਤ ਸਿੰਘ ਵਲੋਂ ਪ੍ਰੋਡਿਊਸ ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਪੋਸਟਰ ਰਿਲੀਜ਼

9/10/2018 9:16:02 PM

ਜਲੰਧਰ (ਬਿਊਰੋ)— ਕਪਿਲ ਸ਼ਰਮਾ ਤੇ ਸੁਮੀਤ ਸਿੰਘ ਵਲੋਂ ਪ੍ਰੋਡਿਊਸ ਕੀਤੀ ਗਈ ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਫਰਸਟ ਲੁੱਕ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਫਿਲਮ ਕਪਿਲ ਸ਼ਰਮਾ, ਸੈਵਨ ਕਲਰਸ ਮੋਸ਼ਨ ਪਿਕਚਰਸ ਤੇ ਗੁਰਪ੍ਰੀਤ ਘੁੱਗੀ ਦੀ ਪੇਸ਼ਕਸ਼ ਹੈ। ਫਿਲਮ ਦੇ ਪੋਸਟਰ 'ਚ ਗੁਰਪ੍ਰੀਤ ਘੁੱਗੀ ਇਕ ਲੜਕੇ ਨੂੰ ਚੁੱਕੀ ਨਜ਼ਰ ਆ ਰਹੇ ਹਨ। ਪੋਸਟਰ 'ਚ ਗੁਰਪ੍ਰੀਤ ਘੁੱਗੀ ਕਾਫੀ ਸਾਧਾਰਨ ਲੁੱਕ 'ਚ ਹਨ। ਇਸ ਫਿਲਮ ਨੂੰ ਵਿਕਰਮ ਗਰੋਵਰ ਨੇ ਡਾਇਰੈਕਟ ਕੀਤਾ ਹੈ, ਜਿਹੜੀ 12 ਅਕਤੂਬਰ, 2018 ਨੂੰ ਰਿਲੀਜ਼ ਹੋਣ ਜਾ ਰਹ ਹੈ।

ਕਪਿਲ ਸ਼ਰਮਾ ਦਾ ਟਵੀਟ—

ਸੁਮੀਤ ਸਿੰਘ ਦਾ ਟਵੀਟ—

'ਸੰਨ ਆਫ ਮਨਜੀਤ ਸਿੰਘ' ਫਿਲਮ 'ਚ ਗੁਰਪ੍ਰੀਤ ਘੁੱਗੀ ਤੋਂ ਇਲਾਵਾ ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਜਪਜੀ ਖਹਿਰਾ, ਹਾਰਬੀ ਸੰਘਾ, ਮਲਕੀਤ ਰੌਣੀ, ਦੀਪ ਮਨਦੀਪ, ਤਾਨੀਆ ਤੇ ਦਮਨਪ੍ਰੀਤ ਸਿੰਘ ਨਜ਼ਰ ਆ ਰਹੇ ਹਨ। ਫਿਲਮ ਦਾ ਸਕ੍ਰੀਨਪਲੇਅ ਧੀਰਜ ਰਤਨ ਨੇ ਲਿਖਿਆ ਹੈ, ਜਦਕਿ ਇਸ ਦੇ ਡਾਇਲਾਗਸ ਸੁਰਮੀਤ ਮਾਵੀ ਨੇ ਲਿਖੇ ਹਨ। ਫਿਲਮ ਦਾ ਸੰਗੀਤ ਵਿਲਸਨ, ਦਰਸ਼ਨ ਉਮੰਗ ਤੇ ਹੈਰੀ ਆਨੰਦ ਨੇ ਦਿੱਤਾ ਹੈ। ਇਸ ਦੇ ਗੀਤ ਗੁਰਪ੍ਰੀਤ ਘੁੱਗੀ, ਸਿਧਾਂਤ ਕੌਸ਼ਲ ਤੇ ਦੀਪ ਪੱਡਾ ਨੇ ਲਿਖੇ ਹਨ। ਫਿਲਮ ਦਾ ਸੰਗੀਤ ਸਾਗਾ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋਵੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News