ਫੈਨਜ਼ ਦੇ ਕਾਲਜੇ ’ਚ ਧੂਹ ਪਾਉਂਦਾ ਹੈ ਸੋਨਮ ਬਾਜਵਾ ਦਾ ਇਹ ‘ਹੌਟ ਲੁੱਕ’

11/18/2018 1:38:11 PM

ਜਲੰਧਰ (ਬਿਊਰੋ)— ਪਾਲੀਵੁੱਡ ਇੰਡਸਟਰੀ 'ਚ ਦਿਲ ਖਿੱਚਵੀ ਅਦਾਕਾਰੀ ਨਾਲ ਪ੍ਰਸਿੱਧੀ ਖੱਟਣ ਵਾਲੀ ਅਦਾਕਾਰਾ ਸੋਨਮ ਬਾਜਵਾ ਦੀ ਖੂਬਸੂਰਤੀ ਦੇ ਚਰਚੇ ਕਾਫੀ ਜੋਰਾਂ 'ਤੇ ਹਨ। ਹਾਲ ਹੀ 'ਚ ਸੋਨਮ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਤੇ ਗਲੈਮਰਸ ਲੁੱਕ ਨਜ਼ਰ ਆ ਰਹੀ ਹੈ। ਸੋਨਮ ਬਾਜਵਾ ਦਾ ਇਹ ਖੂਬਸੂਰਤ ਤੇ ਹੌਟ ਲੁੱਕ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

 PunjabKesari
ਦੱਸ ਦੇਈਏ ਕਿ ਸੋਨਮ ਬਾਜਵਾ ਪਾਲੀਵੁੱਡ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇਕ ਹੈ। ਸੋਨਮ ਬਾਜਵਾ ਨੇ ਸਾਲ 2013 'ਚ ਆਈ ਪੰਜਾਬੀ ਫਿਲਮ 'ਬੈਸਟ ਆਫ ਲੱਕ' ਰਾਹੀਂ ਪਾਲੀਵੁੱਡ 'ਚ ਐਂਟਰੀ ਕੀਤੀ। ਇਸ ਤੋਂ ਇਲਾਵਾ ਸੋਨਮ ਨੇ ਪੰਜਾਬੀ ਫਿਲਮਾਂ ਦੇ ਨਾਲ-ਨਾਲ ਤਾਮਿਲ ਤੇ ਤੇਲਗੂ ਫਿਲਮਾਂ 'ਚ ਵੀ ਕੰਮ ਕੀਤਾ।

PunjabKesari

ਸੋਨਮ ਨੇ 'ਬੈਸਟ ਆਫ ਲੱਕ', 'ਪੰਜਾਬ 1984', 'ਕਾਪਲ', 'ਬੋਰਨ ਟੂ ਬੀ ਕਿੰਗ', 'ਸਰਦਾਰ ਜੀ 2', 'ਅਟਦਕੁੰਦਮ ਰਾਅ' ਤੇ 'ਬਾਬੂ ਬੰਗਾਰਾਮ', 'ਮੰਜੇ ਬਿਸਤਰੇ', 'ਕੈਰੀ ਆਨ ਜੱਟਾ 2' ਵਰਗੀਆਂ ਫਿਲਮਾਂ 'ਚ ਕੰਮ ਕੀਤਾ ਹੈ।

PunjabKesari
ਦੱਸਣਯੋਗ ਹੈ ਕਿ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਮੇਸ਼ਾ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੀਆਂ ਤਸਵੀਰਾਂ ਇਸ ਗੱਲ ਦਾ ਸਬੂਤ ਹੈ ਕਿ ਬਾਲੀਵੁੱਡ ਹਸੀਨਾਵਾਂ ਵੀ ਸੋਨਮ ਦੀ ਖੂਬਸੂਰਤੀ ਅੱਗੇ ਪਾਣੀ ਭਰਦੀਆਂ ਹਨ।

PunjabKesari

ਸੋਨਮ ਨੇ ਪ੍ਰੋਫੈਸ਼ਨਲ ਦੇ ਤੌਰ 'ਤੇ ਏਅਰ ਹੌਸਟੈੱਸ ਨੂੰ ਚੁਣਿਆ ਸੀ। ਸੋਨਮ ਪੰਜਾਬੀ ਫਿਲਮਾਂ ਤੋਂ ਇਲਾਵਾ ਤਾਮਿਲ ਫਿਲਮਾਂ 'ਚ ਵੀ ਐਕਟਿੰਗ ਕਰ ਚੁੱਕੀ ਹੈ।

PunjabKesari

ਸਾਲ 2012 'ਚ ਉਨ੍ਹਾਂ ਨੇ 'ਮਿਸ ਇੰਡੀਆ' ਮੁਕਾਬਲੇ 'ਚ ਵੀ ਹਿੱਸਾ ਲਿਆ ਸੀ। ਸਾਲ 2014 'ਚ ਆਈ ਫਿਲਮ 'ਪੰਜਾਬ 1984' ਨਾਲ ਸੋਨਮ ਨੇ ਕਾਫੀ ਨਾਂ ਕਮਾਇਆ ਸੀ, ਜਿਸ 'ਚ ਉਨ੍ਹਾਂ ਦੇ ਓਪੋਜ਼ਿਟ ਸੁਪਰਸਟਾਰ ਦਿਲਜੀਤ ਦੋਸਾਂਝ ਸਨ।

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News