ਖੂਬਸੂਰਤ ਅੰਦਾਜ਼ ''ਚ ਸੁਰਭੀ ਨੇ ਦਿੱਤੇ ਪੋਜ਼, ਤਸਵੀਰਾਂ ਵਾਇਰਲ
1/17/2019 10:16:52 AM
ਮੁੰਬਈ (ਬਿਊਰੋ)— ਟੀ. ਵੀ. ਦੇ ਲੋਕਪ੍ਰਿਯ ਸ਼ੋਅ 'ਕਬੂਲ ਹੈ' ਨਾਲ ਪ੍ਰਸਿੱਧੀ ਖੱਟਣ ਵਾਲੀ ਮਸ਼ਹੂਰ ਅਦਾਕਾਰਾ ਸੁਰਭੀ ਜਯੋਤੀ ਅੱਜਕਲ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਸੁਰਭੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਸੁਰਭੀ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ। ਇਸ ਲੁੱਕ 'ਚ ਸੁਰਭੀ ਕਾਫੀ ਖੂਬਸੂਰਤ ਲੱਗ ਰਹੀ ਹੈ। ਸੁਰਭੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਫੈਨਜ਼ ਵੱਲੋਂ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਸੁਰਭੀ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਨਾਗਿਨ 3' 'ਚ 'ਬੇਲਾ' ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ। ਉਸ ਨੂੰ ਇਸ ਕਿਰਦਾਰ 'ਚ ਲੋਕ ਕਾਫੀ ਪਸੰਦ ਕਰ ਰਹੇ ਹਨ।
ਉੱਥੇ ਹੀ ਮਾਹਿਰ-ਬੇਲਾ ਦੀ ਜੋੜੀ ਟੀ. ਵੀ. ਦੀ ਦੁਨੀਆ 'ਚ ਕਾਫੀ ਲੋਕਪ੍ਰਿਯ ਹੋ ਚੁੱਕੀ ਹੈ।ਬੇਲਾ ਦੇ ਕਿਰਦਾਰ 'ਚ ਜਾਨ ਪਾ ਦੇਣ ਵਾਲੀ ਸੁਰਭੀ ਪੰਜਾਬੀ ਫਿਲਮਾਂ ਦਾ ਇਕ ਮੰਨਿਆ-ਪ੍ਰਮੰਨਿਆ ਨਾਂ ਹੈ, ਜਿਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਹੁਣ ਉਹ ਏਕਤਾ ਕਪੂਰ ਦੇ ਇਸ ਸੀਰੀਅਲ ਨਾਲ ਦਰਸ਼ਕਾਂ 'ਚ ਆਪਣੀ ਜਗ੍ਹਾ ਬਣਾਉਣ 'ਚ ਲੱਗੀ ਹੋਈ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ