Video: ਵਿਦੇਸ਼ 'ਚ ਵੱਸਦੇ ਪੰਜਾਬੀਆਂ ਦੇ ਵੀ ਸਿਰ ਚੜ੍ਹ ਕੇ ਬੋਲ ਰਿਹੈ 'ਕਿਰਦਾਰ-ਏ-ਸਰਦਾਰ' ਦਾ ਕ੍ਰੇਜ਼

9/23/2017 4:43:39 PM

ਜਲੰਧਰ— ਪਾਲੀਵੁੱਡ ਅਦਾਕਾਰ ਕੇ. ਐੱਸ. ਮੱਖਣ ਦੀ ਆਉਣ ਵਾਲੀ ਫਿਲਮ 'ਕਿਰਦਾਰ-ਏ-ਸਰਦਾਰ' ਦਾ ਉਤਸ਼ਾਹ ਲੋਕਾਂ 'ਚ ਖੂਬ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ 'ਚ 'ਕਿਰਦਾਰ-ਏ-ਸਰਦਾਰ' ਦੇ ਫੈਨਜ਼ ਦੀਆਂ ਕੁਝ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਫਿਲਮ ਪ੍ਰਤੀ ਆਪਣੀ ਉਤਸੁਕਤਾ ਨੂੰ ਜ਼ਾਹਰ ਕਰ ਰਹੇ ਹਨ। ਦੱਸ ਦਈਏ ਕਿ ਇਹ ਵੀਡੀਓਜ਼ ਸਪੇਨ ਦੀਆਂ ਹਨ। ਇਸ ਵੀਡੀਓ ਤੋਂ ਜ਼ਾਹਰ ਹੁੰਦਾ ਹੈ ਕਿ ਸਿਰਫ ਪੰਜਾਬ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ 'ਕਿਰਦਾਰ-ਏ-ਸਰਦਾਰ' ਦਾ ਕ੍ਰੇਜ਼ ਪ੍ਰਸ਼ੰਸ਼ਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਵੀਡੀਓਜ਼ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਪ੍ਰਸ਼ੰਸਕ ਫਿਲਮ ਨੂੰ ਪ੍ਰਮੋਟ ਕਰ ਰਹੇ ਹਨ। ਇਨ੍ਹਾਂ ਵੀਡੀਓਜ਼ 'ਚ ਪ੍ਰਸ਼ੰਸਕਾਂ ਨੇ ਕੇ. ਐੱਸ. ਮੱਖਣ ਅਤੇ ਬਰਿੰਦਰ ਢਪਈ ਵੀਰੂ ਦੀ ਰੱਜ ਕੇ ਪਸ਼ੰਸਾ ਕੀਤੀ ਹੈ।
ਜਾਣਕਾਰੀ ਮੁਤਾਬਕ ਫਿਲਮ ਸਿੱਖ ਕੌਮ ਦੀ ਸ਼ਹਾਦਤ, ਹੌਸਲੇ ਤੇ ਦ੍ਰਿੜ੍ਹਤਾ ਨੂੰ ਪਰਦੇ 'ਤੇ ਪੇਸ਼ ਕਰੇਗੀ। ਇਹ ਫ਼ਿਲਮ ਇਕ ਅਜਿਹੇ ਕਿਰਦਾਰ ਦੀ ਹੈ, ਜੋ ਸੰਸਾਰ ਭਰ 'ਚ ਆਪਣੀਆਂ ਕੁਰਬਾਨੀਆਂ, ਜਜ਼ਬੇ ਤੇ ਬਹਾਦਰੀ ਦਾ ਪ੍ਰਤੀਕ ਹੈ। ਇਸ ਦੀ ਕਹਾਣੀ ਇਕ ਅਜਿਹੇ ਕਿਰਦਾਰ 'ਤੇ ਆਧਾਰਿਤ ਹੈ, ਜਿਸ ਨੇ ਆਪਣੇ ਕਰੀਅਰ ਨੂੰ ਸਿਰਫ ਆਪਣੀ 'ਪਗੜੀ' ਕਰਕੇ ਛੱਡ ਦਿੱਤਾ।

ਫ਼ਿਲਮ ਦਾ ਨਿਰਦੇਸ਼ਕ ਜਤਿੰਦਰ ਸਿੰਘ ਜੀਤੂ ਨੇ ਕੀਤਾ ਹੈ। ਫ਼ਿਲਮ ਦੀ ਕਹਾਣੀ ਵੀ ਜਤਿੰਦਰ ਸਿੰਘ ਜੀਤੂ ਨੇ ਹੀ ਲਿਖੀ ਹੈ, ਜਦਕਿ ਸਕਰੀਨਪਲੇ ਤੇ ਡਾਇਲਾਗ ਕੁਦਰਤ ਪਾਲ ਦੇ ਲਿਖੇ ਹੋਏ ਹਨ। ਫਿਲਮ 'ਚ ਕੇ. ਐੱਸ. ਮੱਖਣ, ਨਵ ਬਾਜਵਾ, ਨੇਹਾ ਪਵਾਰ, ਬਰਿੰਦਰ ਢਪਈ ਵੀਰੂ, ਰਜ਼ਾ ਮੁਰਾਦ, ਰਾਣਾ ਜੰਗ ਬਹਾਦਰ, ਮਹਾਵੀਰ ਭੁੱਲਰ, ਗੁਰਪ੍ਰੀਤ ਕੌਰ ਚੱਢਾ ਤੇ ਡੌਲੀ ਬਿੰਦਰਾ ਮੁੱਖ ਭੂਮਿਕਾ 'ਚ ਹਨ।
ਇਸ ਪਰਿਵਾਰਕ ਫ਼ਿਲਮ 'ਚ ਦਰਸ਼ਕਾਂ ਨੂੰ ਸਿਨੇਮੇ ਦੇ ਹਰ ਰੰਗ ਦੇਖਣ ਨੂੰ ਮਿਲਣਗੇ। ਫ਼ਿਲਮ ਰਾਹੀਂ ਘਰਾਂ 'ਚ ਬਜ਼ੁਰਗਾਂ ਦੀ ਹੁੰਦੀ ਬੇਕਦਰੀ ਨੂੰ ਵੀ ਮੁੱਦਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਅਰਦਾਸ ਦੇ ਮਨੁੱਖੀ ਸਰੀਰ 'ਤੇ ਅਸਰ ਨੂੰ ਵੀ ਪਰਦੇ 'ਤੇ ਦਰਸਾਇਆ ਗਿਆ ਹੈ। 
ਫਿਲਮ ਦੇ ਪ੍ਰੋਡਿਊਸਰ ਹੈਪਸ ਮਿਊਜ਼ਿਕ ਤੇ ਜਸਵਿੰਦਰ ਕੌਰ ਹਨ ਤੇ ਇਸ ਦੇ ਕੋ-ਪ੍ਰੋਡਿਊਸਰ ਗੁਰਪ੍ਰੀਤ ਕੌਰ ਚੱਢਾ ਹਨ। ਫਿਲਮ ਦੀ ਰੀੜ੍ਹ ਦੀ ਹੱਡੀ ਗੋਪੀ ਪਨੂੰ ਹਨ ਤੇ ਖਾਸ ਧੰਨਵਾਦ ਇਸ ਲਈ ਬਲਬੀਰ ਕੌਰ ਦਾ ਹੈ। ਫਿਲਮ ਦਾ ਲੇਬਲ ਹੈਪਸ ਮਿਊਜ਼ਿਕ ਹੈ ਤੇ ਡਿਸਟ੍ਰੀਬਿਊਟਰ ਵਿਵੇਕ ਓਹਰੀ ਹਨ। ਫਿਲਮ ਦਾ ਨਿਰਦੇਸ਼ਨ ਜਤਿੰਦਰ ਸਿੰਘ ਜੀਤੂ ਨੇ ਕੀਤਾ ਹੈ ਤੇ ਇਸ ਦੀ ਕਹਾਣੀ ਵੀ ਉਨ੍ਹਾਂ ਨੇ ਹੀ ਲਿਖੀ ਹੈ।
ਜ਼ਿਕਰਯੋਗ ਹੈ ਕਿ ਇਹ ਫਿਲਮ 29 ਸਤੰਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਾਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News