ਤਾਂ ਇੰਝ ਤਰਸੇਮ ਜੱਸੜ ਸਿਖਾਉਣਗੇ ਹੁਣ ਨੀਰੂ ਬਾਜਵਾ ਨੂੰ 'ਓ ਅ'

Friday, November 2, 2018 2:52 PM

ਜਲੰਧਰ(ਬਿਊਰੋ)— ਪੰਜਾਬੀ ਗੀਤਾਂ ਤੇ ਜ਼ਬਰਦਸਤ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਪਛਾਣ ਬਣਾਉਣ ਵਾਲੇ ਤਰਸੇਮ ਜੱਸੜ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਓ ਅ' ਨੂੰ ਲੈ ਕੇ ਸੁਰਖੀਆਂ 'ਚ ਹਨ। ਦਰਅਸਲ ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਫਿਲਮ 'ਓ ਅ' ਇਕ ਫਰਵਰੀ 2019 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਇਹ ਫਿਲਮ ਸ਼ਿਤਿਜ ਚੌਧਰੀ ਦੇ ਨਿਰਦੇਸ਼ਨ ਹੇਠ ਬਣ ਰਹੀ ਰਹੀ ਹੈ। ਇਸ ਫਿਲਮ 'ਚ ਕਮੇਡੀ ਕਲਾਕਾਰਾਂ ਦੇ ਸਰਤਾਜ ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ, ਗੁਰਪ੍ਰੀਤ ਸਿੰਘ ਘੁੱਗੀ ਵੀ ਨਜ਼ਰ ਆਉਣਗੇ। ਇਹ ਫਿਲਮ ਰੂਪਾਲੀ ਗੁਪਤਾ, ਦੀਪਕ ਗੁਪਤਾ ਤੇ ਨਰੇਸ਼ ਕਸੂਰੀਆ ਵੱਲੋਂ ਬਣਾਈ ਜਾ ਰਹੀ ਹੈ ਅਤੇ ਫਿਲਮ ਦੀ ਕਹਾਣੀ ਨਰੇਸ਼ ਕਸੂਰੀਆ ਨੇ ਵੀ ਲਿਖੀ ਹੈ। ਆਪਣੀ ਆਉਣ ਵਾਲੀ ਫਿਲਮ ਦੀ ਰਿਲੀਜ਼ਿੰਗ ਬਾਰੇ ਨੀਰੂ ਬਾਜਵਾ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਜਾਣਕਾਰੀ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਦੀ ਇਸ ਪੋਸਟ 'ਤੇ ਹੁਣ ਤੱਕ ਹਜ਼ਾਰਾਂ ਲੋਕਾ ਦੇ ਲਾਈਕ ਆ ਚੁੱਕੇ ਹਨ। 

 

 
 
 
 
 
 
 
 
 
 
 
 
 
 

Uda Ada releasing Feb 1🙏🏼🙏🏼🙏🏼🙏🏼

A post shared by Neeru Bajwa (@neerubajwa) on Oct 31, 2018 at 9:11pm PDT

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨੀਰੂ ਬਾਜਵਾ ਦੀ 'ਲੌਂਗ ਲਾਚੀ' ਫਿਲਮ ਬਾਕਸ ਆਫਿਸ 'ਤੇ ਕਾਫੀ ਹਿੱਟ ਰਹੀ ਹੈ। ਨੀਰੂ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਆਟੇ ਦੀ ਚਿੜੀ' ਨੂੰ ਵੀ ਪ੍ਰਸ਼ੰਸਕਾ ਵਲੋਂ ਚੰਗਾ ਹੁੰਗਾਰਾ ਮਿਲਿਆ ਹੈ। ਦੂਜੇ ਪਾਸੇ ਜੇਕਰ ਤਰਸੇਮ ਜੱਸੜ ਦੀ ਗੱਲ ਕੀਤੀ ਜਾਵੇ ਤਾਂ ਇਸ ਤੋਂ ਪਹਿਲਾਂ ਉਹ ਜਿੰਮੀ ਸ਼ੇਰਗਿੱਲ ਦੀ ਫਿਲਮ 'ਦਾਣਾ ਪਾਣੀ' 'ਚ ਨਜ਼ਰ ਆਏ ਸਨ ਅਤੇ ਇਸ ਤੋਂ ਇਲਾਵਾ ਉਨ੍ਹਾਂ ਦੀ ਹਾਲ ਹੀ 'ਚ ਫਿਲਮ 'ਅਫਸਰ' ਰਿਲੀਜ਼ ਹੋਈ ਸੀ। ਹੁਣ ਇਹ ਦੇਖਣਾ ਫੈਨਜ਼ ਲਈ ਕਾਫੀ ਦਿਲਚਸਪ ਹੋਵੇਗਾ ਕਿ ਨੀਰੂ ਬਾਜਵਾ ਅਤੇ ਤਰਸੇਮ ਜੱਸੜ ਦੀ ਇਹ ਜੋੜੀ ਕੀ ਕਮਾਲ ਦਿਖਾਉਂਦੀ ਹੈ।

 


Edited By

Sunita

Sunita is news editor at Jagbani

Read More