''ਦਿ ਫਕੀਰ ਆਫ ਵੇਨਿਸ'' ਦਾ ਜ਼ਬਰਦਸਤ ਟਰੇਲਰ ਹੋਇਆ ਰਿਲੀਜ਼ (ਵੀਡੀਓ)

5/30/2017 4:24:36 PM

ਮੁੰਬਈ— ਬਾਲੀਵੁੱਡ ਨਿਰਦੇਸ਼ਕ ਅਤੇ ਅਭਿਨੇਤਾ ਫਰਹਾਨ ਅਖਤਰ ਆਪਣੀ ਆਉਣ ਵਾਲੀ ਫਿਲਮ 'ਦਿ ਫਕੀਰ ਆਫ ਵੇਨਿਸ' 'ਚ ਅਹਿਮ ਭੂਮਿਕਾ 'ਚ ਨਜ਼ਰ ਆਉਣ ਵਾਲੇ ਹਨ। ਹਾਲ ਹੀ 'ਚ ਇਸ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ। ਇਸ ਫਿਲਮ 'ਚ ਫਰਹਾਨ ਨਾਲ ਅਨੁ ਕਪੂਰ ਅਹਿਮ ਕਿਰਦਾਰ ਨਿਭਾਅ ਰਹੇ ਹਨ। ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਫਰਹਾਨ ਇਸ ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੇ ਹਨ ਪਰ ਇਹ ਫਿਲਮ ਕਾਫੀ ਸਮੇਂ ਬਾਅਦ ਹੁਣ ਰਿਲੀਜ਼ ਹੋ ਰਹੀ ਹੈ। ਫਿਲਮ ਦਾ ਟਰੇਲਰ ਦੇਖਣ ਤੋਂ ਬਾਅਦ ਇਹ ਲੱਗ ਰਿਹਾ ਹੈ ਕਿ ਫਿਲਮ ਕਾਫੀ ਦਿਲਚਸਪ ਹੋਵੇਗੀ।


ਜ਼ਿਕਰਯੋਗ ਹੈ ਕਿ ਇਸ ਫਿਲਮ ਨਿਰਦੇਸ਼ਨ ਆਨੰਦ ਸੂਰਾਪੁਰ ਕਰ ਰਿਹਾ ਹੈ। ਫਿਲਮ ਫਿਲਮ ਦੀ ਟੈਗ ਲਾਈਨ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫਿਲਮ 'ਚ ਦੋਵੇਂ ਇਕ ਵੱਖਰੇ ਰੂਪ 'ਚ ਨਜ਼ਰ ਆਉਣ ਵਾਲੇ ਹਨ। ਹਾਲਾਂਕਿ ਫਿਲਮ ਦੀ ਰਿਲੀਜ਼ ਡੇਟ ਨੂੰ ਲੈ ਕੇ ਕੋਈ ਖੁਲਾਸਾ ਨਹੀਂ ਹੋਇਆ ਹੈ। ਉਮੀਦ ਹੈ ਕਿ ਫਿਲਮ ਇਸ ਸਾਲ ਦੇ ਅੰਤ ਤਕ ਰਿਲੀਜ਼ ਹੋ ਸਕਦੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News