'ਠਗਸ ਆਫ...' ਦੇ ਸੈੱਟ ਤੋਂ ਕੈਟਰੀਨਾ ਦਾ ਲੁੱਕ ਹੋਇਆ ਲੀਕ

1/20/2018 7:24:21 PM

ਮੁੰਬਈ (ਬਿਉੂਰੋ)— 'ਟਾਈਗਰ ਜ਼ਿੰਦਾ ਹੈ' ਰਾਹੀਂ ਬਾਕਸ ਆਫਿਸ 'ਤੇ ਧਮਾਲਾਂ ਮਚਾਉਣ ਤੋਂ ਬਾਅਦ ਇਨ੍ਹੀਂ ਦਿਨੀਂ ਅਭਿਨੇਤਰੀ ਕੈਟਰੀਨਾ ਕੈਫ ਆਪਣੀ ਆਉਣ ਵਾਲੀ ਫਿਲਮ 'ਠਗਸ ਆਫਸ ਹਿੰਦੋਸਤਾਨ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਜਦੋਂ ਤੋਂ ਹੀ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਇਹ ਲਗਾਤਾਰ ਸੁਰਖੀਆਂ 'ਚ ਹੈ। ਬੀਤੇ ਕੁਝ ਦਿਨ ਪਹਿਲਾਂ ਫਿਲਮ ਸੈੱਟ ਤੋਂ ਆਮਿਰ ਖਾਨ ਅਤੇ ਅਮਿਤਾਭ ਬੱਚਨ ਦਾ ਲੁੱਕ ਸਾਹਮਣੇ ਆਇਆ ਸੀ। ਉਦੋਂ ਤੋਂ ਹੀ ਸਭ ਇਹ ਇੰਤਜ਼ਾਰ ਕਰ ਰਹੇ ਸਨ ਕਿ ਆਖਿਰ ਕੈਟਰੀਨਾ ਦਾ ਇਸ ਫਿਲਮ 'ਚ ਕਿਹੋ ਜਿਹਾ ਲੁੱਕ ਹੋਵੇਗਾ। ਜੀ ਹਾਂ, ਹਾਲ ਹੀ ਫਿਲਮ ਸੈੱਟ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਕੈਟਰੀਨਾ ਦੀ ਜ਼ਬਰਦਸਤ ਝਲਕ ਦੇਖਣ ਨੂੰ ਮਿਲ ਰਹੀ ਹੈ।

PunjabKesari
ਦੱਸਣਯੋਗ ਹੈ ਕਿ ਕੈਟਰੀਨਾ ਇਨ੍ਹੀਂ ਦਿਨੀਂ ਮੁੰਬਈ 'ਚ ਫਿਲਮ ਦੇ ਇਕ ਗੀਤ 'ਤੇ ਸ਼ੂਟਿੰਗ ਕਰ ਰਹੀ  ਹੈ। ਇਸ ਗੀਤ ਨੂੰ ਪ੍ਰਭੂਦੇਵਾ ਕੋਰਿਓਗ੍ਰਾਫਰ ਕਰ ਰਹੇ ਹਨ। ਇਸ ਤੋਂ ਇਲਾਵਾ ਕਰੀਨਾ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ ਤਸਵੀਰਾਂ ਸੋਸ਼ਲ  ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News