Box Office : ਵਿਦਿਆ ਸਟਾਰਰ ਫਿਲਮ ''ਤੁਮਹਾਰੀ ਸੁਲੂ'' ਨੇ ਪਹਿਲੇ ਦਿਨ ਕਮਾਏ ਇੰਨੇ ਕਰੋੜ

11/18/2017 6:40:28 PM

ਮੁੰਬਈ (ਬਿਊਰੋ)— ਹਾਲ ਹੀ 'ਚ ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਤੁਮਹਾਰੀ ਸੁਲੂ' ਬਾਕਸ ਆਫਿਸ 'ਤੇ ਸ਼ਾਨਦਾਰ ਓਪਨਿੰਗ ਕਰਨ 'ਚ ਅਸਫਲ ਰਹੀ ਹੈ। ਇਸ ਫਿਲਮ 'ਚ ਬਾਲੀਵੁੱਡ ਅਭਿਨੇਤਰੀ ਵਿਦਿਆ ਬਾਲਨ ਆਰ. ਜੇ. ਦੀ ਭੂਮਿਕਾ 'ਚ ਨਜ਼ਰ ਆ ਰਹੀ ਹੈ। ਫਿਲਮ ਨੇ ਬਾਕਸ ਆਫਿਸ 'ਤੇ ਪਹਿਲੇ ਦਿਨ 2.87 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਦੀ ਕਮਾਈ ਬਾਰੇ ਜਾਣਕਾਰੀ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਕਰਕੇ ਦਿੱਤੀ ਹੈ।


ਜ਼ਿਕਰਯੋਗ ਹੈ ਕਿ 'ਤੁਮਹਾਰੀ ਸੁਲੂ' 'ਚ ਵਿਦਿਆ ਤੋਂ ਇਲਾਵਾ ਨੇਹਾ ਧੂਪੀਆ ਅਤੇ ਮਾਨਵ ਕੌਲ ਵਰਗੇ ਸਟਾਰਜ਼ ਅਹਿਮ ਭੂਮਿਕਾ 'ਚ ਦਿਖਾਈ ਦੇ ਰਹੇ ਹਨ। ਫਿਲਮ ਦਾ ਬਜ਼ਟ ਕਰੀਬ 17 ਕਰੋੜ ਦਾ ਦੱਸਿਆ ਜਾ ਰਿਹਾ ਹੈ ਅਤੇ ਇਸਨੂੰ ਕਰੀਬ 1000 ਤੋਂ ਜ਼ਿਆਦਾ ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਵੀਕੈਂਡ ਤੱਕ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News