ਚੰਡੀਗੜ੍ਹ ਕਾਨਫਰੰਸ ਦੌਰਾਨ 'ਉੜਾ ਆੜਾ' ਦੀ ਸਟਾਰ ਕਾਸਟ ਨੇ ਸਾਂਝੀਆਂ ਕੀਤੀਆਂ ਖਾਸ ਗੱਲਾਂ

1/23/2019 11:51:52 AM

ਜਲੰਧਰ (ਬਿਊਰੋ) — ਪੰਜਾਬੀ ਫਿਲਮ ਇੰਡਸਟਰੀ 'ਚ ਵੱਖਰੀ ਪਛਾਣ ਬਣਾਉਣ ਵਾਲੇ ਤਰਸੇਮ ਜੱਸੜ ਤੇ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਉੜਾ ਆੜਾ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਬੀਤੇ ਦਿਨੀਂ ਤਰਸੇਮ ਜੱਸੜ ਤੇ ਨੀਰੂ ਬਾਜਵਾ ਨੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਨੀਰੂ ਬਾਜਵਾ ਨੇ ਦੱਸਿਆ ਕਿ ਡਾਇਰੈਕਟਰ ਨਰੇਸ਼ ਕਥੂਰੀਆ ਜੀ ਨਾਲ ਤੇ ਤਰਸੇਮ ਜੱਸੜ ਨਾਲ ਕੰਮ ਕਰਕੇ ਮੈਨੂੰ ਬਹੁਤ ਵਧੀਆ ਲੱਗਾ। ਇਸ ਤੋਂ ਇਲਾਵਾ ਤਰਸੇਮ ਜੱਸੜ ਤੇ ਨੀਰੂ ਬਾਜਵਾ ਨੇ ਫਿਲਮ ਦੇ ਕੰਸੈਪਟ 'ਤੇ ਕੁਝ ਗੱਲਾਂ ਸ਼ੇਅਰ ਕੀਤੀਆਂ। ਤਰਸੇਮ ਜੱਸੜ ਨੇ ਦੱਸਿਆ ਕਿ ਇਹ ਫਿਲਮ ਅੱਜ ਦੀ ਪੀੜ੍ਹੀ 'ਤੇ ਆਧਾਰਿਤ ਹੈ ਅਤੇ ਇਹ ਫਿਲਮ ਮਾਪਿਆਂ ਦੇ ਨਾਲ-ਨਾਲ ਬਾਕੀ ਲੋਕਾਂ ਨੂੰ ਖਾਸ ਮੈਸੇਜ ਦੇਵੇਗੀ। 


ਦੱਸ ਦਈਏ ਕਿ ਫਿਲਮ ਦਾ ਟਰੇਲਰ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਟਰੇਲਰ 'ਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਫਿਲਮ ਦੇ ਟਰੇਲਰ 'ਚ ਅੱਜਕਲ ਦੇ ਹਾਲਾਤ ਬਾਰੇ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਪਿੰਡਾਂ 'ਚ ਬੱਚਿਆਂ ਦੇ ਮਾਪਿਆਂ ਨੂੰ ਅੰਗਰੇਜ਼ੀ ਮੀਡੀਅਮ ਸਕੂਲਾਂ 'ਚ ਪੜ੍ਹਾਉਣ ਦੀ ਹੋੜ ਲੱਗੀ ਹੋਈ ਹੈ।

PunjabKesari

ਇਸ 'ਚ ਦੱਸਿਆ ਗਿਆ ਹੈ ਕਿ ਬੱਚਿਆਂ ਦੇ ਮਾਪੇ ਵੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਕਾਨਵੈਂਟ ਸਕੂਲਾਂ 'ਚ ਪੜ੍ਹਨ ਤੇ ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਕੀ-ਕੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਟਰੇਲਰ 'ਚ ਦੱਸਿਆ ਗਿਆ ਹੈ ਕਿ ਜਦੋਂ ਇਕ ਪੇਂਡੂ ਪਰਿਵਾਰ ਦਾ ਜਦੋਂ ਅੰਗਰੇਜ਼ੀ ਨਾਲ ਵਾਹ ਪੈਂਦਾ ਹੈ ਤਾਂ ਉਨ੍ਹਾਂ ਨੂੰ ਕਿਹੜੀਆਂ-ਕਿਹੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

PunjabKesari

ਦੱਸਣਯੋਗ ਹੈ ਕਿ ਫਿਲਮ 'ਚ ਕਾਮੇਡੀ ਕਲਾਕਾਰਾਂ ਦੇ ਸਰਤਾਜ ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ ਤੇ ਗੁਰਪ੍ਰੀਤ ਘੁੱਗੀ ਵੀ ਨਜ਼ਰ ਆਉਣਗੇ। ਇਹ ਫਿਲਮ ਰੁਪਾਲੀ ਗੁਪਤਾ, ਦੀਪਕ ਗੁਪਤਾ ਤੇ ਨਰੇਸ਼ ਕਥੂਰੀਆ ਵਲੋਂ ਬਣਾਈ ਗਈ ਹੈ ਤੇ ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫਿਲਮ ਸ਼ਿਤਿਜ ਚੌਧਰੀ ਦੇ ਨਿਰਦੇਸ਼ਨ ਹੇਠ ਬਣੀ ਹੈ। ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਫਿਲਮ 'ਉੜਾ ਆੜਾ' 1 ਫਰਵਰੀ, 2019 ਨੂੰ ਰਿਲੀਜ਼ ਹੋਣ ਜਾ ਰਹੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News