''ਉੜਾ ਆੜਾ'' ਦਾ ਟਾਈਟਲ ਟਰੈਕ ਕਰ ਰਿਹੈ ਯੂਟਿਊਬ ''ਤੇ ਟਰੈਂਡ (ਵੀਡੀਓ)

1/14/2019 3:58:09 PM

ਜਲੰਧਰ (ਬਿਊਰੋ)— ਪੰਜਾਬੀ ਫਿਲਮ 'ਉੜਾ ਆੜਾ' ਇਨ੍ਹੀਂ ਦਿਨੀਂ ਆਪਣੇ ਟਰੇਲਰ ਤੇ ਟਾਈਟਲ ਟਰੈਕ ਨੂੰ ਲੈ ਕੇ ਚਰਚਾ 'ਚ ਹੈ। ਜਿਥੇ ਫਿਲਮ ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਥੇ ਫਿਲਮ ਦੇ ਪਹਿਲੇ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫਿਲਮ 'ਉੜਾ ਆੜਾ' ਦਾ ਟਾਈਟਲ ਟਰੈਕ 12 ਜਨਵਰੀ ਨੂੰ ਰਿਲੀਜ਼ ਹੋਇਆ, ਜੋ ਯੂਟਿਊਬ 'ਤੇ ਟਰੈਂਡਿੰਗ 'ਚ ਹੈ। ਇਸ ਗੀਤ ਨੂੰ ਹੁਣ ਤਕ 1 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਨੂੰ ਆਵਾਜ਼ ਦੇਣ ਦੇ ਨਾਲ-ਨਾਲ ਇਸ ਨੂੰ ਲਿਖਿਆ ਵੀ ਖੁਦ ਤਰਸੇਮ ਜੱਸੜ ਨੇ ਹੈ ਤੇ ਇਸ ਦਾ ਸੰਗੀਤ ਆਰ. ਗੁਰੂ ਨੇ ਦਿੱਤਾ ਹੈ।

ਉਥੇ ਫਿਲਮ ਦੀ ਗੱਲ ਕਰੀਏ ਤਾਂ ਇਸ 'ਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਸ਼ਿਤਿਜ ਚੌਧਰੀ ਨੇ ਡਾਇਰੈਕਟ ਕੀਤੀ ਹੈ, ਜਿਸ ਦੇ ਪ੍ਰੋਡਿਊਸਰ ਰੁਪਾਲੀ ਗੁਪਤਾ, ਦੀਪਕ ਗੁਪਤਾ, ਸ਼ਿਤਿਜ ਚੌਧਰੀ ਤੇ ਨਰੇਸ਼ ਕਥੂਰੀਆ ਹਨ। ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜੋ ਪਹਿਲਾਂ ਵੀ ਕਈ ਸੁਪਰਹਿੱਟ ਪੰਜਾਬੀ ਫਿਲਮਾਂ ਲਿਖ ਚੁੱਕੇ ਹਨ। ਫਿਲਮ ਫ੍ਰਾਈਡੇ ਰੱਸ਼ ਮੋਸ਼ਨ ਪਿਕਚਰਜ਼, ਸ਼ਿਤਿਜ ਚੌਧਰੀ ਫਿਲਮਜ਼ ਤੇ ਨਰੇਸ਼ ਕਥੂਰੀਆ ਫਿਲਮਜ਼ ਦੀ ਪੇਸ਼ਕਸ਼ ਹੈ, ਜੋ ਦੁਨੀਆ ਭਰ 'ਚ 1 ਫਰਵਰੀ, 2019 ਨੂੰ ਰਿਲੀਜ਼ ਹੋਣ ਜਾ ਰਹੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News