''ਤੂੰ ਮਿਲ ਜਾਏ'' ਗੀਤ ''ਚ ਦਿਖੀ ਗਗਨ ਕੋਕਰੀ ਤੇ ਮੋਨਿਕਾ ਗਿੱਲ ਦੀ ਖੂਬਸੂਰਤ ਕੈਮਿਸਟਰੀ (ਵੀਡੀਓ)

Tuesday, March 19, 2019 4:35 PM
''ਤੂੰ ਮਿਲ ਜਾਏ'' ਗੀਤ ''ਚ ਦਿਖੀ ਗਗਨ ਕੋਕਰੀ ਤੇ ਮੋਨਿਕਾ ਗਿੱਲ ਦੀ ਖੂਬਸੂਰਤ ਕੈਮਿਸਟਰੀ (ਵੀਡੀਓ)

ਜਲੰਧਰ (ਬਿਊਰੋ) : ਪੰਜਾਬੀ ਗਾਇਕ ਅਤੇ ਅਦਾਕਾਰ ਗਗਨ ਕੋਕਰੀ, ਯੁਵਰਾਜ ਹੰਸ ਅਤੇ ਮੋਨਿਕਾ ਗਿੱਲ ਦੀ ਆਉਣ ਵਾਲੀ ਪੰਜਾਬੀ ਫਿਲਮ 'ਯਾਰਾ ਵੇ' ਦਾ ਨਵਾਂ ਗੀਤ 'ਤੂੰ ਮਿਲ ਜਾਏ' ਬੀਤੇ ਦਿਨੀਂ ਰਿਲੀਜ਼ ਹੋ ਚੁੱਕਾ ਹੈ। ਦੱਸ ਦਈਏ ਕਿ ਫਿਲਮ ਦੇ ਇਸ ਗੀਤ ਨੂੰ ਸੋਸ਼ਲ ਮੀਡੀਆ 'ਤੇ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਾਲਾਂਕਿ ਕੁਝ ਦਿਨ ਪਹਿਲਾਂ ਫਿਲਮ ਦਾ ਟਾਈਟਲ ਟਰੈਕ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ। ਫਿਲਮ ਦਾ ਇਹ ਗੀਤ ਰਿਲੀਜ਼ ਹੁੰਦੇ ਹੀ ਟਰੈਡਿੰਗ 'ਚ ਛਾਇਆ ਹੋਇਆ ਹੈ। ਹੁਣ ਤੱਕ ਇਸ ਗੀਤ ਨੂੰ 8 ਲੱਖ ਤੋਂ ਜ਼ਿਆਦਾ ਵਾਰ ਦੇਖ ਚੁੱਕੇ ਹਨ। 'ਤੂੰ ਮਿਲ ਜਾਏ' ਗੀਤ ਨੂੰ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਹੈਪੀ ਰਾਏਕੋਟੀ ਨੇ ਆਪਣੀ ਸੁਰੀਲੀ ਆਵਾਜ਼ 'ਚ ਗਾਇਆ ਹੈ। ਇਸ ਗੀਤ 'ਚ ਉਨ੍ਹਾਂ ਦਾ ਸਾਥ ਮੰਨਤ ਨੂਰ ਨੇ ਦਿੱਤਾ ਹੈ। ਦੱਸ ਦਈਏ ਕਿ ਗੀਤ ਦੇ ਬੋਲ ਵੀ ਹੈਪੀ ਰਾਏਕੋਟੀ ਵਲੋਂ ਹੀ ਸ਼ਿੰਗਾਰੇ ਗਏ ਹਨ। ਹਾਲਾਂਕਿ ਗੀਤ ਦਾ ਮਿਊਜ਼ਿਕ ਗੁਰਮੀਤ ਵੱਲੋਂ ਤਿਆਰ ਕੀਤਾ ਗਿਆ ਹੈ। 


ਦੱਸ ਦਈਏ ਕਿ ਫਿਲਮ ਦਾ ਗੀਤ 'ਤੂੰ ਮਿਲ ਜਾਏਂ' ਰੋਮਾਂਟਿਕ ਹੈ, ਜਿਸ 'ਚ ਗਗਨ ਕੋਕਰੀ ਅਤੇ ਮੋਨਿਕਾ ਗਿੱਲ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲਦੀ ਹੈ। ਇਸ ਫਿਲਮ 'ਚ ਗਗਨ ਕੋਕਰੀ ਬੂਟੇ ਨਾਂ ਦੇ ਵਿਅਕਤੀ ਦਾ ਕਿਰਦਾਰ ਨਿਭਾ ਰਹੇ ਹਨ ਅਤੇ ਮੋਨਿਕਾ ਗਿੱਲ ਜੋ ਕਿ ਨਸੀਬੋ ਦਾ ਕਿਰਦਾਰ ਨਿਭਾ ਰਹੀ ਹੈ। ਇਸ ਫਿਲਮ 'ਚ 1947 ਵੇਲੇ ਦੀ ਦੋਸਤੀ ਅਤੇ ਪਿਆਰ ਦੀ ਕਹਾਣੀ ਨੂੰ ਦਰਸਾਇਆ ਜਾ ਰਿਹਾ ਹੈ। ਫਿਲਮ 'ਚ ਰਘਬੀਰ ਬੋਲੀ ਦਾ ਵੀ ਅਹਿਮ ਕਿਰਦਾਰ ਹੈ। ਇਸ ਤੋਂ ਇਲਾਵਾ ਯੋਗਰਾਜ ਸਿੰਘ, ਬੀ. ਐੱਨ. ਸ਼ਰਮਾ, ਮੋਨਿਕਾ ਗਿੱਲ, ਸਰਦਾਰ ਸੋਹੀ, ਨਿਰਮਲ ਰਿਸ਼ੀ, ਹੌਬੀ ਧਾਲੀਵਾਲ, ਗੁਰਪ੍ਰੀਤ ਭੰਗੂ, ਮਲਕੀਤ ਰੌਣੀ ਤੇ ਰਾਣਾ ਜੰਗ ਬਹਾਦਰ ਦੀ ਅਦਾਕਾਰੀ ਦਾ ਕਮਾਲ ਵੀ ਦੇਖਣ ਨੂੰ ਮਿਲੇਗੀ। ਫਿਲਮ ਦੇ ਸਕ੍ਰੀਨ ਪਲੇਅ ਅਤੇ ਸੰਵਾਦ ਰੁਪਿੰਦਰ ਇੰਦਰਜੀਤ ਦੇ ਹਨ ਅਤੇ ਫਿਲਮ ਨੂੰ ਬੱਲੀ ਸਿੰਘ ਕੱਕੜ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ। 'ਯਾਰੇ ਵੇ' ਫਿਲਮ 5 ਅਪ੍ਰੈਲ ਨੂੰ ਵੱਡੇ ਪਰਦੇ 'ਤੇ ਰਿਲੀਜ਼ ਹੋਣ ਜਾ ਰਹੀ ਹੈ।


Edited By

Sunita

Sunita is news editor at Jagbani

Read More