ਵਿਆਹ ਦੇ ਬੰਧਨ 'ਚ ਬੱਝੇ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ (ਦੇਖੋ ਵੀਡੀਓ)

2/22/2019 2:11:45 PM

ਜਲੰਧਰ (ਬਿਊਰੋ) — ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਐਕਟਰ ਤੇ ਗਾਇਕ ਯੁਵਰਾਜ ਹੰਸ ਪ੍ਰੇਮਿਕਾ ਮਾਨਸੀ ਸ਼ਰਮਾ ਨਾਲ ਬੀਤੇ ਦਿਨੀਂ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਹਾਲ ਹੀ 'ਚ ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਦੇ ਵਿਆਹ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

PunjabKesari

ਦੱਸ ਦਈਏ ਕਿ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਦੋਵੇਂ ਵਿਆਹ ਦੇ ਬੰਧਨ 'ਚ ਬੱਝੇ। 

PunjabKesari
ਦੱਸ ਦਈਏ ਕਿ ਇਸ ਤੋਂ ਬਾਅਦ ਨਵਰਾਜ ਹੰਸ ਨੇ ਭਰਾ ਯੁਵਰਾਜ ਦੀ ਵਟਣਾ ਤੇ ਮਹਿੰਦੀ ਸੈਰੇਮਨੀ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਪੋਸਟ ਕੀਤੀਆਂ ਸਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਸਨ।
PunjabKesari

ਇਨ੍ਹਾਂ ਤਸਵੀਰਾਂ 'ਚ ਹੰਸ ਰਾਜ ਹੰਸ, ਅਜੀਤ ਕੌਰ ਤੇ ਹੋਰ ਕਰੀਬੀ ਰਿਸ਼ਤੇਦਾਰ ਵੀ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਇਕ ਤਸਵੀਰ 'ਚ ਹੰਸ ਰਾਜ ਹੰਸ ਮਿਲਣੀ ਕਰਦੇ ਨਜ਼ਰ ਆ ਰਹੇ ਹਨ। 

PunjabKesari

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਤੇ ਅਦਾਕਾਰ ਨਿੰਜਾ, ਅਲਫਾਜ਼ ਵੀ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ।

PunjabKesari

ਇਸ ਤੋਂ ਇਲਾਵਾ ਪੰਜਾਬੀ ਗਾਇਕ ਕਰਨ ਅਜੌਲਾ ਨੇ ਵੀ ਆਪਣੀ ਪ੍ਰੇਮਿਕਾ ਨਾਲ ਮੰਗਣੀ ਕਰਵਾ ਲਈ ਹੈ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News