'ਤਾਰਕ ਮੇਹਤਾ ਕਾ ਉਲਟਾ ਚਸ਼ਮਾ' ਸੀਰੀਅਲ 'ਤੇ SGPC ਨੇ ਪਾਬੰਦੀ ਲਗਾਉਣ ਦੀ ਕੀਤੀ ਮੰਗ

9/17/2017 6:12:52 PM

ਅੰਮ੍ਰਿਤਸਰ— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੇ ਟੀ.ਵੀ ਪ੍ਰੋਗਰਾਮ 'ਤਾਰਕ ਮੇਹਤਾ ਕਾ ਉਲਟਾ ਚਸ਼ਮਾ' 'ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ, ਜਿਸ 'ਚ ਦੋਸ਼ ਲਾਇਆ ਗਿਆ ਹੈ ਕਿ ਇਸ ਪ੍ਰੋਗਰਾਮ 'ਚ ਕੁਫ਼ਰ ਵਿਰੋਧੀ ਕਾਰਵਾਈਆਂ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। 
ਮੀਡੀਆ ਨੂੰ ਇਕ ਬਿਆਨ 'ਚ ਸ਼੍ਰੋਮਣੀ ਕਮੇਟੀ ਦੇ ਮੁਖੀ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਪ੍ਰੋਗਰਾਮ 'ਚ ਸਿੱਖਾਂ ਦੇ ਦਸਵੇਂ ਸਿੱਖ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵੰਤ ਚਿਹਰੇ ਨੂੰ ਦਰਸਾਇਆ ਗਿਆ ਹੈ, ਜੋ ਸਿੱਖ ਸਿਧਾਂਤਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਭਿਨੇਤਾ ਜਾਂ ਕੋਈ ਵੀ ਪਾਤਰ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਨਾਲ ਸਮਾਨਤਾ ਨਹੀਂ ਕਰ ਸਕਦਾ। 
ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪ੍ਰੋਗਰਾਮ 'ਚ ਰੋਸ਼ਨ ਸਿੰਘ ਸੋਢੀ ਨਾਂ ਦੇ ਇਕ ਪਾਤਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਰ੍ਹਾਂ ਪੇਸ਼ ਕੀਤਾ ਗਿਆ ਹੈ, ਇਸ ਨੂੰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਚੈਨਲ ਅਤੇ ਇਹ ਪ੍ਰੋਗਰਾਮ ਬਣਾਉਣ ਵਾਲੇ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ। 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News