ਸਿਆਸੀ ਲਾਹੇ ਦੀ ਕੋਸ਼ਿਸ਼, ਚੋਣਾਂ ਦੌਰਾਨ ਰਿਲੀਜ਼ ਹੋਵੇਗੀ ਨਰਿੰਦਰ ਮੋਦੀ ਦੀ ਬਾਇਓਪਿਕ

Saturday, March 16, 2019 10:36 AM
ਸਿਆਸੀ ਲਾਹੇ ਦੀ ਕੋਸ਼ਿਸ਼, ਚੋਣਾਂ ਦੌਰਾਨ ਰਿਲੀਜ਼ ਹੋਵੇਗੀ ਨਰਿੰਦਰ ਮੋਦੀ ਦੀ ਬਾਇਓਪਿਕ

ਮੁੰਬਈ (ਬਿਊਰੋ) : ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਬਾਲੀਵੁੱਡ ਫਿਲਮ ਇੰਡਸਟਰੀ 'ਚ ਇਨ੍ਹੀਂ ਦਿਨੀਂ ਬਾਇਓਪਿਕ ਦਾ ਕਾਫੀ ਦੌਰ ਚੱਲ ਰਿਹਾ ਹੈ। ਕੁਝ ਹਫਤੇ ਪਹਿਲਾ ਫਿਲਮ 'ਦਿ ਐਕਸੀਡੈਂਟਲ ਪ੍ਰਾਈਮ ਮਿਨਿਸਟਰ' ਰਿਲੀਜ਼ ਹੋਈ ਸੀ, ਜਿਸ ਤੋਂ ਬਾਅਦ ਬੀਤੇ ਦਿਨੀਂ ਮੇਰੇ ਪਿਆਰੇ ਪ੍ਰਾਈਮ ਮਿਨਿਸਟਰ' ਰਿਲੀਜ਼ ਹੋਈ। 'ਦਿ ਐਕਸੀਡੈਂਟਲ ਪ੍ਰਾਈਮ ਮਿਨਿਸਟਰ' ਨੂੰ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ 'ਤੇ ਫਿਲਮਾਇਆ ਗਿਆ ਸੀ, ਜਿਸ 'ਚ ਮੁੱਖ ਭੂਮਿਕਾ ਅਨੁਪਮ ਖੇਰ ਨੇ ਨਿਭਾਈ ਸੀ। ਦੱਸ ਦਈਏ ਹੁਣ ਜਲਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਾਇਓਪਿਕ ਦੇਖਣ ਦਾ ਮੌਕਾ ਮਿਲੇਗਾ। ਇਸ ਫਿਲਮ 'ਚ ਬਾਲੀਵੁੱਡ ਮਸ਼ਹੂਰ ਐਕਟਰ ਵਿਵੇਕ ਓਬਰਾਏ ਮੁੱਖ ਭੂਮਿਕਾ ਨਿਭਾਉਣਗੇ, ਜਿਸ ਦੀ ਪਹਿਲੀ ਲੁੱਕ ਕੁਝ ਦਿਨ ਪਹਿਲਾਂ ਹੀ ਰਿਲੀਜ਼ ਕੀਤੀ ਗਈ ਸੀ। 


ਦੱਸਣਯੋਗ ਹੈ ਕਿ ਫਿਲਮ ਦੀ ਸ਼ੂਟਿੰਗ ਉੱਤਰਾਖੰਡ 'ਚ ਚੱਲ ਰਹੀ ਸੀ। ਇਸ ਤੋਂ ਬਾਅਦ ਮੇਕਰਸ ਨੇ ਫਿਲਮ ਰਿਲੀਜ਼ਿੰਗ ਡੇਟ ਦਾ ਵੀ ਐਲਾਨ ਕਰ ਦਿੱਤਾ ਹੈ। ਜੀ ਹਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਾਇਓਪਿਕ ਫਿਲਮ 12 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਹੈ। ਇਸ ਗੱਲ ਦੀ ਜਾਣਕਾਰੀ ਟਰੇਡ ਐਨਾਲਿਸਟ ਤਰਨ ਆਦਰਸ਼ ਨੇ ਵੀ ਟਵੀਟ ਕਰਕੇ ਦਿੱਤੀ ਹੈ।
 


Edited By

Sunita

Sunita is news editor at Jagbani

Read More