ਭਾਰਤ ਤੋਂ ਬਾਅਦ ਹੁਣ ਪਾਕਿ ''ਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫਿਲਮ

Tuesday, November 27, 2018 4:48 PM

ਜਲੰਧਰ(ਬਿਊਰੋ)— ਜਿਵੇਂ ਕਿ ਸਾਰੇ ਜਾਣਦੇ ਹੀ ਹਨ ਕਿ ਪੰਜਾਬੀ ਫਿਲਮ 'ਸੰਨ ਆਫ ਮਨਜੀਤ ਸਿੰਘ' ਕਪਿਲ ਸ਼ਰਮਾ ਤੇ ਸੁਮੀਤ ਸਿੰਘ ਨੇ ਪ੍ਰੋਡਿਊਸ ਕੀਤਾ ਹੈ। ਹਾਲ ਹੀ 'ਚ ਇਸ ਫਿਲਮ ਨੂੰ ਲੈ ਕੇ ਇਕ ਚੰਗੀ ਖਬਰ ਆਈ ਹੈ। ਦਰਅਸਲ ਕਪਿਲ ਸ਼ਰਮਾ ਤੇ ਸੁਮੀਤ ਸਿੰਘ ਵਲੋਂ ਪ੍ਰੋਡਿਊਸ ਕੀਤੀ ਫਿਲਮ 'ਸੰਨ ਆਫ ਮਨਜੀਤ ਸਿੰਘ' ਹੁਣ ਪਾਕਿਸਤਾਨ 'ਚ ਵੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਕਪਿਲ ਸ਼ਰਮਾ ਨੇ ਆਪਣੇ ਆਫੀਸ਼ੀਅਲ ਅਕਾਊਂਟ 'ਤੇ ਵੀ ਸ਼ੇਅਰ ਕੀਤੀ ਹੈ। ਕਪਿਲ ਨੇ ਇਸ ਦੀ ਇਕ ਪੋਸਟ ਅਪਣੇ ਫੇਸਬੁੱਕ ਅਕਾਊਂਟ 'ਤੇ ਵੀ ਸ਼ੇਅਰ ਕੀਤੀ ਹੈ। ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਕਪਿਲ ਨੇ ਲਿਖਿਆ ਹੈ ਕਿ,“''ਪਬਲਿਕ ਦੀ ਡਿਮਾਂਡ 'ਤੇ ਅਸੀਂ 30 ਨਵੰਬਰ ਨੂੰ 'ਸੰਨ ਆਫ ਮਨਜੀਤ ਸਿੰਘ' ਫਿਲਮ ਪਾਕਿਸਤਾਨ 'ਚ ਰਿਲੀਜ਼ ਕਰ ਰਹੇ ਹਾਂ।'' ਦੱਸ ਦੇਈਏ ਕਿ ਕਪਿਲ ਸ਼ਰਮਾ ਨੇ ਜਿਹੜਾ ਪੋਸਟਰ ਸ਼ੇਅਰ ਕੀਤਾ ਉਸ 'ਚ ਪਾਕਿਸਤਾਨ ਦੇ ਸਿਨੇਮਾਘਰਾਂ ਦੀ ਲਿਸਟ ਹੈ, ਜਿਸ 'ਚ ਵੱਖ-ਵੱਖ ਸਿਨੇਮਾਘਰ ਦਾ ਨਾਂ ਲਿਖੇ ਹੋਏ ਹਨ। ਦੱਸ ਦੇਈਏ ਇਹ ਫਿਲਮ ਭਾਰਤ 'ਚ 12 ਅਕਤੂਬਰ 2018 ਨੂੰ ਰਿਲੀਜ਼ ਹੋ ਹੋਈ ਸੀ, ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ।

PunjabKesari
ਦੱਸਣਯੋਗ ਹੈ ਕਿ ਇਸ ਫਿਲਮ 'ਚ ਪਿਤਾ ਤੇ ਪੁੱਤਰ ਦੇ ਰਿਸ਼ਤੇ ਨੂੰ ਬਹੁਤ ਖੂਬਸੂਰਤ ਢੰਗ ਨਾਲ ਦਿਖਾਇਆ ਗਿਆ ਹੈ। ਇਹ ਫਿਲਮ ਕਾਫੀ ਇਮੋਸ਼ਨਲ ਹੈ। ਫਿਲਮ 'ਚ ਗੁਰਪ੍ਰੀਤ ਘੁੱਗੀ ਨੇ ਪਿਤਾ ਦੀ ਭੂਮਿਕਾ ਨਿਭਾਈ ਹੈ। ਆਰਥਿਕ ਤੰਗੀ ਹੋਣ ਦੇ ਬਾਵਜੂਦ ਪਿਤਾ ਅਪਣੇ ਪੁੱਤਰ ਨੂੰ ਇਨਵੈਸਟਮੈਂਟ ਬੈਂਕਰ ਬਣਾਉਣਾ ਚਾਹੁੰਦਾ ਹੈ ਜਦੋਂਕਿ ਪੁੱਤਰ ਧੋਨੀ-ਭੱਜੀ ਵਾਂਗ ਕ੍ਰਿਕਟਰ ਬਣਨ ਦਾ ਸੁਪਨਾ ਦੇਖਦਾ ਹੈ, ਜਿਸ ਕਰਕੇ ਉਹ ਪੜ੍ਹਾਈ 'ਚ ਜ਼ੀਰੋ ਹੋ ਜਾਂਦਾ ਹੈ। ਇਸ ਫਿਲਮ 'ਚ ਗੁਰਪ੍ਰੀਤ ਘੁੱਗੀ ਤੋਂ ਇਲਾਵਾ ਮਸ਼ਹੂਰ ਕਲਾਕਾਰ ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਹਾਰਬੀ ਸੰਘਾ, ਮਲਕੀਤ ਰੌਣੀ, ਜਪਜੀ ਖਹਿਰਾ, ਦੀਪ ਮਨਦੀਪ, ਤਾਨੀਆ ਤੇ ਦਮਨਪ੍ਰੀਤ ਸਿੰਘ ਵਰਗੇ ਪੰਜਾਬੀ ਸਿਤਾਰੇ ਸ਼ਾਮਲ ਹਨ। ਹੁਣ ਇਹ ਦੇਖਣਾ ਕਾਫੀ ਦਿਲਚਸਪ ਹੋਵੇਗਾ ਕਿ 'ਸੰਨ ਆਫ ਮਨਜੀਤ ਸਿੰਘ' ਪਾਕਿਸਤਾਨ ਦੇ ਸਰੋਤਿਆਂ ਨੂੰ ਇਮੋਸ਼ਨਲ ਕਰਨ 'ਚ ਕਾਮਯਾਬ ਹੁੰਦੀ ਹੈ ਜਾਂ ਨਹੀਂ।


Edited By

Sunita

Sunita is news editor at Jagbani

Read More