ਜਨਮਦਿਨ ਮੌਕੇ ਸਤਿੰਦਰ ਸਰਤਾਜ ਦਾ ਹੜ੍ਹ ਪੀੜਤਾਂ ਲਈ ਵੱਡਾ ਐਲਾਨ

Saturday, August 31, 2019 10:02 AM

ਜਲੰਧਰ (ਬਿਊਰੋ) — ਸੂਫੀ ਗਾਇਕ ਤੇ ਅਦਾਕਾਰੀ ਦੇ ਸਦਕਾ ਫਿਲਮ ਇੰਡਸਟਰੀ ’ਚ ਖਾਸ ਸ਼ੌਹਰਤ ਖੱਟਣ ਵਾਲੇ ਪੰਜਾਬੀ ਗਾਇਕ-ਅਦਾਕਾਰ ਸਤਿੰਦਰ ਸਰਤਾਜ ਨੇ ਅੱਜ ਆਪਣੇ ਜਨਮਦਿਨ ਮੌਕੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਵੱਡਾ ਐਲਾਨ ਕੀਤਾ ਹੈ। ਜੀ ਹਾਂ, ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਹੜ੍ਹਾਂ ਨਾਲ ਜੂਝ ਰਹੇ ਲੋਕਾਂ ਦੀ ਮਦਦ ਲਈ ਸਤਿੰਦਰ ਸਰਤਾਜ ਨੇ 11 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਖੁਦ ਸਤਿੰਦਰ ਸਰਤਾਜ ਨੇ ਆਪਣੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾ ਗੀਤ ‘ਹਮਾਯਤ’ ਵੀ ਆ ਰਿਹਾ ਹੈ, ਜੋ ਕਿ ਉਨ੍ਹਾਂ ਨੇ ਹੜ੍ਹ ਪੀੜਤਾਂ ਨੂੰ ਡੈਡੀਕੇਟ ਕੀਤਾ ਹੈ।


ਦੱਸਣਯੋਗ ਹੈ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਅੱਗੇ ਆ ਚੁੱਕੇ, ਜਿਨ੍ਹਾਂ ’ਚ ਗਿੱਪੀ ਗਰੇਵਾਲ, ਰੇਸ਼ਮ ਸਿੰਘ ਅਨਮੋਲ, ਹਿਮਾਂਸ਼ੀ ਖੁਰਾਨਾ, ਤਰਸੇਮ ਜੱਸੜ, ਕੁਲਬੀਰ ਝਿੰਜਰ, ਫਿਰੋਜ਼ ਖਾਨ ਤੇ ਕੰਠ ਕਲੇਰ ਵਰਗੀਆਂ ਫਨਕਾਰਾਂ ਸ਼ਾਮਲ ਹਨ।


Edited By

Sunita

Sunita is news editor at Jagbani

Read More