ਸੁਰਵੀਨ ਚਾਵਲਾ ਨੂੰ ਨਹੀਂ ਮਿਲ ਰਹੀ ਧੋਖਾਧੜੀ ਮਾਮਲੇ ''ਚ ਅੰਤ੍ਰਿਮ ਜ਼ਮਾਨਤ

Monday, September 10, 2018 3:20 PM
ਸੁਰਵੀਨ ਚਾਵਲਾ ਨੂੰ ਨਹੀਂ ਮਿਲ ਰਹੀ ਧੋਖਾਧੜੀ ਮਾਮਲੇ ''ਚ ਅੰਤ੍ਰਿਮ ਜ਼ਮਾਨਤ

ਹੁਸ਼ਿਆਰਪੁਰ (ਅਮਰਿੰਦਰ)— ਅਭਿਨੇਤਰੀ ਸੁਰਵੀਨ ਚਾਵਲਾ, ਉਸ ਦੇ ਪਤੀ ਅਕਸ਼ੇ ਠੱਕਰ ਤੇ ਭਰਾ ਮਨਵਿੰਦਰ ਚਾਵਲਾ ਵਲੋਂ ਥਾਣਾ ਸਿਟੀ ਪੁਲਸ 'ਚ 40 ਲੱਖ ਰੁਪਏ ਦੀ ਧੋਖਾਧੜੀ ਮਾਮਲੇ 'ਚ ਕੇਸ ਦਰਜ ਹੋਣ ਤੋਂ ਬਾਅਦ ਅੰਤ੍ਰਿਮ ਜ਼ਮਾਨਤ ਨੂੰ ਲੈ ਕੇ ਸੋਮਵਾਰ ਨੂੰ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਪ੍ਰਿਆ ਸੂਦ ਦੀ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਇਸ ਬਹੁਚਰਚਿਤ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਤੈਅ ਕਰ ਦਿੱਤੀ। ਜ਼ਿਕਰਯੋਗ ਹੈ ਕਿ ਇਸ ਬਹੁਚਰਚਿਤ ਮਾਮਲੇ 'ਚ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਪੁਲਸ 'ਚ ਆਰੋਪੀਆਂ ਖਿਲਾਫ ਮਾਮਲਾ ਦਰਜ ਹੈ।

ਇਸ ਮਾਮਲੇ 'ਚ ਅਦਾਲਤ ਦੇ ਹੁਕਮ 'ਤੇ ਆਰੋਪੀ ਥਾਣਾ ਸਿਟੀ ਪੁਲਸ ਦੇ ਸਾਹਮਣੇ ਜਾਂਚ 'ਚ ਸਹਿਯੋਗ ਕਰਨ ਲਈ ਪੇਸ਼ ਹੋ ਚੁੱਕੇ ਹਨ ਪਰ ਇਸ ਮਾਮਲੇ ਨਾਲ ਸਬੰਧਤ ਕੋਈ ਡਾਕੂਮੈਂਟਸ ਪੇਸ਼ ਨਹੀਂ ਕੀਤੇ ਹਨ। ਵਕੀਲਾਂ ਮੁਤਾਬਕ ਸੋਮਵਾਰ ਨੂੰ ਇਸ ਮਾਮਲੇ ਦੀ ਫਾਈਲ ਲੈ ਕੇ ਜਾਂਚ ਅਧਿਕਾਰੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਗਏ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਆਰੋਪੀਆਂ ਵਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਡੀ. ਜੀ. ਪੀ. ਦੇ ਸਾਹਮਣੇ ਸ਼ਿਕਾਇਤ ਕਰਨ 'ਤੇ ਇਸ ਮਾਮਲੇ ਦੀ ਜਾਂਚ ਏ. ਡੀ. ਜੀ. ਪੀ. (ਕ੍ਰਾਈਮ) ਨੂੰ ਸੌਂਪ ਦਿੱਤੀ ਗਈ ਹੈ।


Edited By

Rahul Singh

Rahul Singh is news editor at Jagbani

Read More