ਅਨੁਸ਼ਕਾ-ਵਿਰਾਟ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ

12/11/2017 9:18:03 PM

ਮਿਲਾਨ (ਬਿਊਰੋ)— ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅੱਜ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਇਸ ਦੀ ਅਧਿਕਾਰਕ ਪੁਸ਼ਟੀ ਵੀ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਕਰ ਦਿੱਤੀ ਹੈ। ਕੁਝ ਰਿਸ਼ਤੇਦਾਰਾਂ ਨੇ ਤਸਵੀਰਾਂ ਟਵੀਟ ਕੀਤੀਆਂ ਹਨ।
ਵਿਰਾਟ ਤੇ ਅਨੁਸ਼ਕਾ ਸ਼ਰਮਾ ਨੇ ਤਸਵੀਰ ਸਾਂਝੀ ਕਰਦਿਆਂ ਲਿਖਿਆ, 'Today we have promised each other to be bound in love for ever. We are truly blessed to share the news with you.This beautiful day will be made more special with the love and support of our family of fans & well wishers. Thank you for being such an important part of our journey.'।

ਇਥੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਵਿਆਹ ਤੋਂ ਬਾਅਦ ਰਿਸੈਪਸ਼ਨ ਪਾਰਟੀ ਦਿੱਲੀ 'ਚ ਹੋਵੇਗੀ, ਜੋ ਕਿ 21 ਦਸੰਬਰ ਨੂੰ ਦਰਬਾਰ ਹਾਲ, ਤਾਜ ਡਿਪਲੋਮੈਟਿਕ ਇਨਕਲੇਵ (ਐੱਸ. ਪੀ. ਮਾਰਗ ਐਂਟਰੈਂਸ) ਵਿਖੇ ਰੱਖੀ ਗਈ ਹੈ।
PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News