ਕੈਟਰੀਨਾ ਦੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਨਹੀਂ ਰੋਕ ਪਾਓਗੇ ਤੁਸੀਂ ਆਪਣਾ ਹਾਸਾ

7/25/2017 1:15:17 PM

ਮੁੰਬਈ— ਬਾਲੀਵੁੱਡ ਅਭਿਨੇਤਰੀ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਟਾਈਗਰ ਜ਼ਿੰਦਾ ਹੈ' ਦੀ ਸ਼ੂਟਿੰਗ 'ਚ ਰੁਝੀ ਹੋਈ ਹੈ। ਉੱਥੇ ਹੀ ਕੈਟਰੀਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਕੈਟਰੀਨਾ ਨੇ ਇੰਸਟਾਗ੍ਰਾਮ 'ਤੇ ਵੀਡੀਓ ਪੋਸਟ ਕੀਤਾ ਹੈ। ਆਪਣੇ ਫੈਨਜ਼ ਲਈ ਸ਼ੇਅਰ ਕੀਤੇ ਇਸ ਵੀਡੀਓ 'ਚ ਕੈਟਰੀਨਾ ਪੂਸ਼-ਅੱਪ ਮਾਰਦੀ ਨਜ਼ਰ ਆ ਰਹੀ ਹੈ। ਕੈਟਰੀਨਾ ਇੰਨੇ ਧਿਆਨ ਨਾਲ ਪੂਸ਼ ਅੱਪ ਲਗਾ ਰਹੀ ਹੈ ਕਿ ਇਸ ਦੌਰਾਨ ਉਹ ਇਕ ਵਾਰ ਵੀ ਨਹੀਂ ਰੁੱਕਦੀ ਹੈ ਪਰ ਵੀਡੀਓ ਦੇ ਅੰਤ 'ਚ ਅਜਿਹਾ ਹੁੰਦਾ ਹੈ ਕਿ ਕੈਟਰੀਨਾ ਨੂੰ ਦੇਖਦੇ ਹੀ ਹਾਸਾ ਨਿਕਲ ਜਾਂਦਾ ਹੈ।

 

A post shared by Katrina Kaif (@katrinakaif) on

ਤੁਹਾਨੂੰ ਇਹ ਦੱਸ ਦੇਈਏ ਕਿ ਇਨ੍ਹੀਂ ਦਿਨੀਂ ਕੈਟਰੀਨਾ ਮੋਰੱਕੋ 'ਚ ਫਿਲਮ 'ਟਾਈਗਰ ਜਿੰਦਾ ਹੈ' ਦੀ ਸ਼ੂਟਿੰਗ ਕਰ ਰਹੀ ਹੈ। ਉੱਥੋਂ ਹੀ ਬੀਤੇ ਰਾਤ ਕੈਟਰੀਨਾ ਨੇ ਇੰਸਟਾਗ੍ਰਾਮ 'ਤੇ ਵੀਡੀਓ ਪੋਸਟ ਕੀਤਾ ਹੈ ਜਿਸ 'ਚ ਉਹ ਪੂਸ਼ ਅੱਪ ਮਾਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਕੈਟਰੀਨਾ ਬਿਨ੍ਹਾਂ ਹੱਥਾਂ ਦੇ ਪੂਸ਼ ਅਪ ਮਾਰਨ ਲੱਗ ਪੈਂਦੀ ਹੈ ਜਿਸਨੂੰ ਦੇਖਣ ਤੋਂ ਬਾਅਦ ਸੱਚ ਸਾਹਮਣੇ ਆ ਜਾਂਦਾ ਹੈ। ਨਿਰਦੇਸ਼ਕ ਅਲੀ ਅੱਬਾਸ ਦੇ ਨਿਰਦੇਸ਼ਨ 'ਚ ਬਣ ਰਹੀ ਫਿਲਮ 'ਟਾਈਗਰ ਜਿੰਦਾ ਹੈ' 'ਚ ਸਲਮਾਨ ਅਤੇ ਕੈਟਰੀਨਾ ਦੀ ਜੋੜੀ ਕਾਫੀ ਸਮੇਂ ਬਾਅਦ ਇਕੱਠੀ ਦੇਖਣ ਨੂੰ ਮਿਲੇਗੀ। ਇਨ੍ਹਾਂ ਦੋਵਾਂ ਦੀ ਜੋੜੀ ਨੂੰ ਇਕੱਠੇ ਦੇਖਣ ਲਈ ਫੈਨਜ਼ ਕਾਫੀ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News