2 ਦਿਨਾਂ ''ਚ ਬਾਕਸ ਆਫਿਸ ''ਤੇ ਛਾਈ ''ਅਰਦਾਸ ਕਰਾਂ'', ਜਾਣੋ ਕੁੱਲ ਕੁਲੈਕਸ਼ਨ

7/22/2019 12:43:02 PM

ਜਲੰਧਰ (ਬਿਊਰੋ) : ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਕਰਾਂ' ਨੇ ਬਾਕਸ ਆਫਿਸ 'ਤੇ ਸ਼ਾਨਦਾਰ ਓਪਨਿੰਗ ਕੀਤੀ ਹੈ। ਸ਼ਾਨਦਾਰ ਓਪਨਿੰਗ ਤੋਂ ਬਾਅਦ 'ਅਰਦਾਸ ਕਰਾਂ' ਦੀ ਕੁਲੈਕਸ਼ਨ ਦੇ ਆਂਕੜੇ ਵਧ ਰਹੇ ਹਨ। ਹਾਲ ਹੀ 'ਚ ਫਿਲਮ ਦੇ ਦੂਜੇ ਦਿਨ ਦੀ ਕਮਾਈ ਦੇ ਆਂਕੜੇ ਸਾਹਮਣੇ ਆਏ ਹਨ, ਜਿਸ ਮੁਤਾਬਕ 'ਅਰਦਾਸ ਕਰਾਂ' ਨੇ ਦੂਜੇ ਦਿਨ ਓਵਰਆਲ 4.16 ਕਰੋੜ ਰੁਪਏ ਦਾ ਕੁਲੈਕਸ਼ਨ ਕੀਤਾ ਹੈ। ਜਦੋਂ ਕਿ ਫਿਲਮ ਨੇ ਪਹਿਲੇ ਦਿਨ ਓਵਰਆਲ 'ਚ 3.61 ਕਰੋੜ ਰੁਪਏ ਦਾ ਕੁਲੈਕਸ਼ਨ ਕੀਤਾ ਸੀ। ਦੋ ਦਿਨਾਂ 'ਚ 'ਅਰਦਾਸ ਕਰਾਂ' ਨੇ ਕੁੱਲ 7.77 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ 'ਚ 'ਅਰਦਾਸ ਕਰਾਂ' ਕਮਾਈ ਦੇ ਨਵੇਂ ਆਂਕੜੇ ਛੂਹੇਗੀ।


ਦੱਸ ਦਈਏ ਕਿ 'ਅਰਦਾਸ ਕਰਾਂ' ਹਰ ਪੱਖ ਤੋਂ ਪੂਰੀ ਤਰ੍ਹਾਂ ਮਜ਼ਬੂਤ ਹੈ। ਇਸ ਫਿਲਮ 'ਚ ਗਿੱਪੀ ਗਰੇਵਾਲ, ਰਾਣਾ ਰਣਵੀਰ, ਗੁਰਪ੍ਰੀਤ ਘੁੱਗ, ਯੋਗਰਾਜ ਸਿੰਘ, ਮਲਕੀਤ ਰੌਣੀ, ਸਰਦਾਰ ਸੋਹੀ, ਮਿਹਰਾ ਵਿਜ, ਜਪਜੀ ਖਹਿਰਾ ਤੇ ਕਈ ਹੋਰ ਕਲਾਕਾਰ ਕਲਾਕਾਰੀ ਦੇ ਜੌਹਰ ਦਿਖਾਉਂਦੇ ਨਜ਼ਰ ਆ ਰਹੇ ਹਨ। ਇਸ ਫਿਲਮ ਨੂੰ ਗਿੱਪੀ ਗਰੇਵਾਲ ਨੇ ਡਾਇਰੈਕਟ ਕੀਤਾ ਹੈ ਅਤੇ ਕਹਾਣੀ ਲਿਖਣ 'ਚ ਗਿੱਪੀ ਗਰੇਵਾਲ ਦਾ ਸਾਥ ਰਾਣਾ ਰਣਬੀਰ ਨੇ ਦਿੱਤਾ ਹੈ। ਜਦੋਂਕਿ ਫਿਲਮ ਦੇ ਡਾਇਲਾਗਸ ਵੀ ਰਾਣਾ ਰਣਬੀਰ ਨੇ ਲਿਖੇ ਹਨ।


 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News