ਖ਼ੁਦਕੁਸ਼ੀ ਤੋਂ 3 ਦਿਨ ਪਹਿਲਾਂ ਸੁਸ਼ਾਂਤ ਨੇ ਘਰੇਲੂ ਸਟਾਫ ਨੂੰ ਆਖੀ ਸੀ ਇਹ ਗੱਲ, ਕੁਝ ਦਿਨਾਂ ''ਚ ਮਿਲਣੇ ਸਨ ਕਰੋੜਾਂ ਰੁਪਏ

6/19/2020 9:23:44 AM

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਮਾਮਲੇ 'ਚ ਇੱਕ ਤੋਂ ਬਾਅਦ ਇੱਕ ਖੁਲਾਸੇ ਹੋ ਰਹੇ ਹਨ। ਪੁਲਸ ਵੱਲੋਂ ਇਸ ਮਾਮਲੇ 'ਚ ਪੁੱਛਗਿਛ ਜਾਰੀ ਹੈ। ਇਸ ਪੁੱਛਗਿੱਛ ਦੌਰਾਨ ਇਹ ਪਤਾ ਲੱਗਿਆ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਖ਼ੁਦਕੁਸ਼ੀ ਕਰਨ ਤੋਂ 3 ਦਿਨ ਪਹਿਲਾਂ ਆਪਣੇ ਘਰੇਲੂ ਸਟਾਫ ਅਤੇ ਹੋਰ ਲੈਣ ਦੇਣ ਦਾ ਹਿਸਾਬ ਕਲੀਅਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸਟਾਫ ਨੂੰ ਇਹ ਵੀ ਕਿਹਾ ਸੀ ਕਿ ਵਿੱਤੀ ਕਾਰਨਾਂ ਕਰਕੇ ਉਹ ਅੱਗੇ ਤੋਂ ਉਨ੍ਹਾਂ ਦੀਆਂ ਸੇਵਾਵਾਂ ਨਹੀਂ ਲੈ ਸਕਣਗੇ।

ਦੱਸਿਆ ਜਾ ਰਿਹਾ ਹੈ ਕਿ ਇਸੇ ਤਰ੍ਹਾਂ ਦਾ ਬਿਆਨ ਉਨ੍ਹਾਂ ਦੇ ਘਰੇਲੂ ਸਟਾਫ ਨੇ ਵੀ ਦਿੱਤਾ ਹੈ। ਸੂਤਰਾਂ ਮੁਤਾਬਕ ਜ਼ਿਆਦਾ ਪ੍ਰੋਜੈਕਟਸ ਹੱਥ 'ਚ ਨਾ ਹੋਣ ਕਾਰਨ ਸੁਸ਼ਾਂਤ ਵਿੱਤੀ ਤੌਰ 'ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਸਨ। ਸੂਤਰਾਂ ਮੁਤਾਬਕ ਉਨ੍ਹਾਂ ਦੀ ਸਾਬਕਾ ਮੈਨੇਜਰ ਦਿਸ਼ਾ ਸਾਲਿਆਲ ਦੀ ਮਦਦ ਨਾਲ ਸੁਸ਼ਾਂਤ ਨੂੰ ਇੱਕ ਵੈੱਬ ਸੀਰੀਜ ਲਈ 14 ਕਰੋੜ ਮਿਲਣੇ ਸਨ ਪਰ ਦਿਸ਼ਾ ਨੇ 8 ਜੂਨ ਨੂੰ ਖ਼ੁਦਕੁਸ਼ੀ ਕਰ ਲਈ ਸੀ।

ਦਿਸ਼ਾ ਦੀ ਮੌਤ ਕਾਰਨ ਉਨ੍ਹਾਂ ਨੂੰ ਕਾਫ਼ੀ ਸਦਮਾ ਲੱਗਾ ਸੀ। ਉਹ ਕਿਸੇ ਨਾਲ ਗੱਲ ਨਹੀਂ ਕਰਦੇ ਸਨ ਅਤੇ ਖ਼ੁਦ ਨੂੰ ਇੱਕ ਕਮਰੇ 'ਚ ਬੰਦ ਕਰ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਸੁਸ਼ਾਂਤ ਦੀ ਦੋਸਤ ਨੂੰ ਵੀ ਪੁੱਛਗਿੱਛ ਲਈ ਥਾਣੇ ਬੁਲਾਇਆ ਸੀ।

ਦੱਸਣਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਫ਼ਿਲਮ ਬਣਨ ਜਾ ਰਹੀ ਹੈ। ਮਿਊਜ਼ਿਕ ਕੰਪਨੀ ਚਲਾਉਣ ਵਾਲੇ ਵਿਜੇ ਸ਼ੇਖਰ ਗੁਪਤਾ ਨੇ ਸੁਸ਼ਾਂਤ 'ਤੇ ਆਧਾਰਿਤ ਫ਼ਿਲਮ ਬਣਾਉਣ ਦਾ ਫੈਸਲਾ ਕੀਤਾ ਹੈ। ਫ਼ਿਲਮ ਦਾ ਨਾਂ ਨਾਂ 'ਸੁਸਾਇਡ ਔਰ ਮਰਡਰ' ਹੈ, ਜਿਸ ਦੀ ਸ਼ੂਟਿੰਗ ਜਲਦ ਸ਼ੁਰੂ ਕੀਤੀ ਜਾਵੇਗੀ। ਵਿਜੇ ਨੇ ਦੱਸਿਆ ਕਿ ਇਹ ਫ਼ਿਲਮ ਸੁਸ਼ਾਂਤ ਦੀ ਜ਼ਿੰਦਗੀ 'ਤੇ ਆਧਾਰਿਤ ਨਹੀਂ ਹੈ, ਸਗੋਂ ਉਨ੍ਹਾਂ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰੇਰਿਤ ਹੈ। ਅਜਿਹੇ 'ਚ ਫ਼ਿਲਮ ਬਣਾਉਣ ਲਈ ਉਨ੍ਹਾਂ ਨੂੰ ਕਿਸੇ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News