ਅਨਮੋਲ ਗਗਨ ਮਾਨ ਨੇ ਹਰਜੀਤ ਸਿੰਘ ਸਮੇਤ ਪੰਜਾਬ ਪੁਲਸ ਦੇ ਜਵਾਨਾਂ ਦੇ ਜਜ਼ਬੇ ਨੂੰ ਕੀਤਾ ਸਲਾਮ (ਵੀਡੀਓ)
5/11/2020 3:31:37 PM

ਜਲੰਧਰ (ਬਿਊਰੋ) — ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਨਵੇਂ ਗੀਤ ਦਾ ਵੀਡੀਓ ਸਾਂਝਾ ਕੀਤਾ ਹੈ। ਇਸ ਗੀਤ ਨੂੰ 'ਏ ਟਰੂ ਮੈਨ' ਨਾਂ ਦੇ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦੇ ਬੋਲ ਅਨਮੋਲ ਗਗਨ ਮਾਨ ਨੇ ਖੁਦ ਹੀ ਲਿਖੇ ਹਨ ਅਤੇ ਸੰਗੀਤਬੱਧ ਵੀ ਖੁਦ ਹੀ ਕੀਤਾ ਹੈ। ਅਨਮੋਲ ਗਗਨ ਮਾਨ ਦੇ ਇਸ ਗੀਤ ਦੀ ਫੀਚਰਿੰਗ 'ਚ ਸਤਿੰਦਰ ਸੱਤੀ ਵੀ ਨਜ਼ਰ ਆ ਰਹੇ ਹਨ।।ਇਸ ਗੀਤ 'ਚ ਅਨਮੋਲ ਗਗਨ ਮਾਨ ਨੇ ਪੰਜਾਬ ਪੁਲਸ ਦੇ ਜਵਾਨਾਂ ਨੂੰ ਸੈਲਿਊਟ ਕੀਤਾ ਹੈ, ਜਿਹੜੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ। ਜੋ ਜਾਨ ਤਲੀ 'ਤੇ ਰੱਖ ਕੇ ਇਸ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਬਾਵਜੂਦ ਲੋਕਾਂ ਦੀ ਸੇਵਾ ਕਰਨ ਦੇ ਨਾਲ–ਨਾਲ ਪੂਰੀ ਇਮਾਨਦਾਰੀ ਨਾਲ ਡਿਊਟੀ ਕਰ ਰਹੇ ਹਨ।
ਅਨਮੋਲ ਗਗਨ ਮਾਨ ਦੇ ਇਸ ਗੀਤ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਨ੍ਹਾਂ ਪੁਲਸ ਦੇ ਜਵਾਨਾਂ ਦੇ ਜਜ਼ਬੇ ਨੂੰ ਸਲਾਮ ਕਰ ਰਿਹਾ ਹੈ। ਇਸ ਦੇ ਨਾਲ ਪੰਜਾਬ ਪੁਲਸ ਦੇ ਜਵਾਨ ਹਰਜੀਤ ਸਿੰਘ ਦੇ ਜਜ਼ਬੇ ਨੂੰ ਇਸ ਗੀਤ ਦੇ ਜ਼ਰੀਏ ਸਲਾਮ ਕੀਤਾ ਗਿਆ ਹੈ।
ਦੱਸ ਦਈਏ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਪੂਰੇ ਦੇਸ਼ 'ਚ ਲੌਕਡਾਊਨ ਹੈ ਅਤੇ ਹਰ ਕੋਈ ਆਪਣੇ ਘਰਾਂ 'ਚ ਰਹਿ ਕੇ ਇਸ ਲੌਕ ਡਾਊਨ ਦਾ ਪਾਲਣ ਕਰ ਰਿਹਾ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ