'ਮਹਾਭਾਰਤ' 'ਚ ਕ੍ਰਿਸ਼ਨ ਦੇ ਅਵਤਾਰ 'ਚ ਨਜ਼ਰ ਆ ਸਕਦੇ ਹਨ ਆਮਿਰ

1/29/2018 6:47:43 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਆਮਿਰ ਖਾਨ ਦਾ ਨਾਂ ਜਦੋਂ ਕਿਸੇ ਫਿਲਮ ਨਾਲ ਜੁੜ ਜਾਂਦਾ ਹੈ ਤਾਂ ਪ੍ਰਸ਼ੰਸਕਾਂ ਦੀਆਂ ਉਸ ਫਿਲਮ ਨਾਲ ਉਮੀਦਾਂ ਆਪਣੇ-ਆਪ ਵੱਧ ਜਾਂਦੀਆਂ ਹਨ। ਫਿਲਮ 'ਦੰਗਲ' ਦੀ ਰਿਲੀਜ਼ ਤੋਂ ਪਹਿਲਾਂ ਹੀ ਖਬਰਾਂ ਆ ਰਹੀਆਂ ਸਨ ਕਿ ਆਮਿਰ ਦਾ ਅਗਲਾ ਪ੍ਰੋਜੈਕਟ 'ਮਹਾਭਾਰਤ' ਹੋ ਸਕਦਾ ਹੈ। ਹਾਲਾਂਕਿ ਅਜੇ ਤੱਕ ਆਮਿਰ ਵਲੋਂ ਇਸ ਫਿਲਮ ਨੂੰ ਲੈ ਕੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਪਰ ਉਨ੍ਹਾਂ ਇਹ ਜ਼ਰੂਰ ਦੱਸਿਆ ਕਿ ਜੇਕਰ ਇਹ ਪ੍ਰੋਜੈਕਟ ਬਣਦਾ ਹੈ ਅਤੇ ਇਸ 'ਚ ਕੰਮ ਕਰਨ ਦਾ ਮੌਕਾ ਮਿਲਿਆ ਤਾਂ ਪਸੰਦੀਦਾ ਕਿਰਦਾਰ 'ਕਰਨ' ਦਾ ਹੋਵੇਗਾ, ਉੱਥੇ ਹੀ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਕੋਈ ਹੋਰ ਕਿਰਦਾਰ ਨਿਭਾਉਣ ਨੂੰ ਮਿਲਿਆ ਤਾਂ ਉਹ ਕ੍ਰਿਸ਼ਣ ਦੇ ਕਿਰਦਾਰ ਨੂੰ ਪਰਦੇ 'ਤੇ ਨਿਭਾਉਣਾ ਚਾਹੁੰਦੇ ਹਨ।
ਸੂਤਰਾਂ ਮੁਤਾਬਕ ਨਿਰਦੇਸ਼ਕ ਐੱਸ. ਐੱਸ. ਰਾਜਾਮੌਲੀ ਇਸ ਨਵੇਂ ਪ੍ਰੋਜੈਕਟ 'ਤੇ ਕੰਮ ਕਰ ਹਨ। ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਜਲਦ ਹੀ ਇਸ ਪ੍ਰੋਜੈਕਟ 'ਤੇ ਅਧਿਕਾਰਤ ਮੁਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ ਆਮਿਰ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਠਗਸ ਆਫ ਹਿੰਦੋਸਤਾਨ' ਦੀ ਸ਼ੂਟਿੰਗ 'ਚ ਬਿਜ਼ੀ ਹਨ। ਫਿਲਮ 'ਚ ਆਮਿਰ ਤੋਂ ਇਲਾਵਾ ਅਮਿਤਾਭ ਬੱਚਨ, ਕੈਟਰੀਨਾ ਕੈਫ ਤੇ ਫਾਤਿਮਾ ਸਨਾ ਸ਼ੇਖ ਵਰਗੇ ਸਟਾਰਜ਼ ਅਹਿਮ ਭੂਮਿਕਾ 'ਚ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News