ਅਭੈ ਦਿਓਲ ਨੇ ਬੌਬੀ ਦਿਓਲ ਨਾਲ ਸਾਂਝੀ ਕੀਤੀ ਪੁਰਾਣੀ ਤਸਵੀਰ, ਹੋਈ ਵਾਇਰਲ
10/24/2019 9:54:46 AM
ਮੁੰਬਈ(ਬਿਊਰੋ)- ਬਾਲੀਵੁੱਡ ‘ਚ ਆਪਣੀ ਦਮਦਾਰ ਅਦਾਕਾਰੀ ਦੇ ਨਾਲ ਵੱਖਰੀ ਪਛਾਣ ਬਨਾਉਣ ਵਾਲੇ ਅਭੈ ਦਿਓਲ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵਟ ਰਹਿੰਦੇ ਹਨ। ਹਾਲ ਹੀ ’ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ’ਤੇ ਇਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਇਕ ਕੈਪਸ਼ਨ ਵੀ ਦਿੱਤਾ। ਉਨ੍ਹਾਂ ਨੇ ਲਿਖਿਆ ‘ਪੁਰਾਣੀ ਪਰਿਵਾਰਕ ਤਸਵੀਰ…’
ਇਸ ਤਸਵੀਰ ‘ਚ ਉਹ ਆਪਣੇ ਭਰਾ ਬੌਬੀ ਦਿਓਲ ਨਾਲ ਨਜ਼ਰ ਆ ਰਹੇ ਹਨ। ਦੋਵੇਂ ਅਦਾਕਾਰ ਇਸ ‘ਚ ਤਸਵੀਰ ‘ਚ ਸਾਦਗੀ ਤੇ ਸ਼ਰਮੀਲੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤਸਵੀਰ ’ਤੇ ਬਾਲੀਵੁੱਡ ਦੀਆਂ ਨਾਮੀ ਹਸਤੀਆਂ ਕੁਮੈਂਟਸ ਕਰਕੇ ਤਾਰੀਫ ਕਰ ਰਹੀਆਂ ਹਨ। ਅਭੈ ਦਿਓਲ ‘ਓਏ ਲੱਕੀ! ਲੱਕੀ ਓਏ!‘, ‘ਜ਼ਿੰਦਗੀ ਨਾ ਮਿਲੇਗੀ ਦੁਬਾਰਾ’, ‘ਸੋਚਾ ਨਾ ਥਾ’, ‘ਹੈਪੀ ਭਾਗ ਜਾਏਗੀ’ ਵਰਗੀਆਂ ਫਿਲਮਾਂ ‘ਚ ਕੰਮ ਕਰ ਚੁੱਕੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
5 hours ago
ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ ਤੋੜ'ਤੇ ਸਾਰੇ ਰਿਕਾਰਡ
