ਦਿਓਲ ਖਾਨਦਾਨ ਦੇ ਇਸ ਲਾਡਲੇ ਨੂੰ ਨਹੀਂ ਮਿਲ ਰਿਹਾ ਫਿਲਮਾਂ ''ਚ ਕੰਮ, ਵਜ੍ਹਾ ਹੈ ਹੈਰਾਨੀਜਨਕ

5/31/2019 9:11:14 AM

ਮੁੰਬਈ (ਬਿਊਰੋ) — ਬਾਲੀਵੁੱਡ ਫਿਲਮ ਇੰਡਸਟਰੀ 'ਚ ਕਈ ਵਾਰ ਵਧੀਆ ਅਦਾਕਾਰਾਂ ਨੂੰ ਕੰਮ ਨਹੀਂ ਮਿਲਦਾ। ਉਨ੍ਹਾਂ ਦੀ ਅਦਾਕਾਰੀ ਬਾਕਮਾਲ ਹੁੰਦੀ ਹੈ ਪਰ ਉਨ੍ਹਾਂ ਕੋਲ ਕੰਮ ਦੀ ਘਾਟ ਹੁੰਦੀ ਹੈ। ਬਾਲੀਵੁੱਡ ਫਿਲਮ ਇੰਡਸਟਰੀ 'ਚ ਵੱਖਰੀ ਪਛਾਣ ਰੱਖਣ ਵਾਲੇ ਅਭੈ ਦਿਓਲ ਨੇ ਹਾਲ ਹੀ 'ਚ ਇਕ ਇੰਟਰਵਿਊ ਦੌਰਾਨ ਖੁਲਾਸਾ ਕੀਤਾ ਹੈ ਕਿ 'ਉਨ੍ਹਾਂ ਨੂੰ ਕੋਈ ਵੀ ਕੰਮ ਨਹੀਂ ਦੇ ਰਿਹਾ।'

PunjabKesari

ਅਭੈ ਦਿਓਲ ਨੂੰ ਫਿਲਮਾਂ 'ਚ ਕੰਮ ਕਰਦਿਆ 14 ਸਾਲ ਹੋ ਗਏ ਹਨ। ਆਪਣੇ ਫਿਲਮੀ ਕਰੀਅਰ ਦੌਰਾਨ ਅਭੈ ਨੇ ਕਈ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਇਸ ਦੇ ਬਾਵਜੂਦ ਉਹ ਲੰਮੇ ਸਮੇਂ ਤੋਂ ਫਿਲਮਾਂ 'ਚ ਗੁੰਮ ਹਨ। ਇਸ ਬਾਰੇ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਹੈਰਾਨ ਕਰਨ ਵਾਲਾ ਸੀ। ਅਭੈ ਨੇ ਕਿਹਾ ''ਮੈਨੂੰ ਕੋਈ ਵੀ ਫਿਲਮ ਇੰਡਸਟਰੀ 'ਚ ਕੰਮ ਨਹੀਂ ਦੇ ਰਿਹਾ। ਜਿਸ ਤਰ੍ਹਾਂ ਦੀਆਂ ਫਿਲਮਾਂ ਦਾ ਮੈਂ ਹਿੱਸਾ ਸੀ, ਉਸ ਤਰ੍ਹਾਂ ਦੀਆਂ ਫਿਲਮਾਂ ਬਣਨੀਆਂ ਬੰਦ ਹੋ ਗਈਆਂ ਹਨ।''

PunjabKesari
ਦੱਸ ਦਈਏ ਕਿ ਅਭੈ ਦਿਓਲ ਨੇ ਸਾਲ 2005 'ਚ 'ਸੋਚਾ ਨਾ ਥਾ' ਫਿਲਮ ਨਾਲ ਬਾਲੀਵੁੱਡ 'ਚ ਕਦਮ ਰੱਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਕ ਤੋਂ ਬਾਅਦ ਇਕ ਕਈ ਫਿਲਮਾਂ 'ਚ ਕੰਮ ਕੀਤਾ ਪਰ ਹੁਣ ਉਨ੍ਹਾਂ ਦੀ ਕੋਈ ਵੀ ਨਵੀਂ ਫਿਲਮ ਨਹੀਂ ਆਈ। ਹਾਲਾਂਕਿ ਹੁਣ ਉਨ੍ਹਾਂ ਦੀ ਨਵੀਂ ਵੈੱਬ ਸੀਰੀਜ਼ ਆ ਰਹੀ ਹੈ ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News