ਭੁੱਲਾਂ ਬਖਸ਼ਾਉਣ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਗੁਰਦਾਸ ਮਾਨ (ਵੀਡੀਓ)

9/27/2019 1:14:23 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਗੁਰਦਾਸ ਮਾਨ ਇਨੀਂ ਦਿਨੀਂ ਇਕ ਰਾਜ, ਇਕ ਭਾਸ਼ਾ ਬਾਰੇ ਦਿੱਤੇ ਬਿਆਨ ਅਤੇ ਸਟੇਜ 'ਤੇ ਵਰਤੀ ਮਾੜੀ ਸ਼ਬਦਾਵਲੀ ਕਾਰਨ ਵਿਵਾਦਾਂ 'ਚ ਘਿਰੇ ਹੋਏ ਹਨ। ਕੈਨੇਡਾ ਤੋਂ ਪੰਜਾਬ ਪੁੱਜੇ ਗੁਰਦਾਸ ਮਾਨ ਕੱਲ ਦੇਰ ਰਾਤ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ 'ਚ ਨਤਮਸਤਕ ਹੋਏ। ਵਿਵਾਦਾਂ ਦੇ ਚਲਦਿਆਂ ਗੁਰਦਾਸ ਮਾਨ ਦੇ ਇਸ ਨਿੱਜੀ ਦੌਰੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਇਸ ਦੌਰੇ ਦੌਰਾਨ ਗੁਰਦਾਸ ਮਾਨ ਨੇ ਮੀਡੀਆ ਨਾਲ ਵੀ ਕੋਈ ਗੱਲਬਾਤ ਨਹੀਂ ਕੀਤੀ।


ਦੱਸ ਦਈਏ ਕਿ ਗੁਰਦਾਸ ਮਾਨ ਨੇ ਇਸ ਗੁਰਦੁਆਰਾ ਸਾਹਿਬ 'ਚ ਤਕਰੀਬਨ 3 ਘੰਟੇ ਬਤੀਤ ਕੀਤੇ। ਪ੍ਰਬੰਧਕ ਕਮੇਟੀ ਵੱਲੋਂ ਗੁਰਦਾਸ ਮਾਨ ਨੂੰ ਸਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਗੁਰਦਾਸ ਮਾਨ ਨੇ ਗੁਰੂ ਘਰ 'ਚ ਪੰਗਤ 'ਚ ਬੈਠ ਕੇ ਲੰਗਰ ਛਕਿਆ ਅਤੇ ਝੂਠੇ ਭਾਂਡਿਆਂ ਨੂੰ ਵੀ ਸਾਫ ਕੀਤਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News